ਨਵੀਂ ਦਿੱਲੀ, 03 ਅਕਤੂਬਰ (ਹਿ. ਸ.)। ਦਿੱਲੀ-ਐੱਨ.ਸੀ.ਆਰ. ਖੇਤਰ ਅਤੇ ਉੱਤਰ ਭਾਰਤ ਦੇ ਹੋਰ ਹਿੱਸਿਆਂ ਵਿੱਚ ਮੰਗਲਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਫਿਲਹਾਲ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਕੋਈ ਤੁਰੰਤ ਰਿਪੋਰਟ ਨਹੀਂ ਹੈ। ਭੂਚਾਲ ਦੇ ਝਟਕੇ ਦੁਪਹਿਰ 2.50 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ ਭੂਚਾਲ ਦੀ ਤੀਬਰਤਾ 6.2 ਸੀ ਜੋ ਕਿ 03-10-2023 ਨੂੰ 14:51:04 ਇੰਡੀਅਨ ਸਟੈਂਡਰਡ ਟਾਈਮ, ਅਕਸ਼ਾਂਸ਼: 29.39 ਅਤੇ ਲੰਬਕਾਰ: 81.23, ਡੂੰਘਾਈ: 05 ਕਿਲੋਮੀਟਰ, ਸਥਾਨ: ਨੇਪਾਲ ਵਿੱਚ ਆਇਆ, ਜਿਸ ਦੇ ਨਾਲ ਹੀ ਭਾਰਤ ’ਚ ਝਟਕੇ ਮਹਿਸੂਸ ਕੀਤੇ ਗਏ।
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਭੂਚਾਲ ਦੇ ਝਟਕੇ ਲੱਗੇ ਹਨ। ਚੰਡੀਗੜ੍ਹ ਸਕੱਤਰੇਤ ਕੰਪਲੈਕਸ ਵਿੱਚ ਲੋਕਾਂ ਨੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ। ਹਰਿਆਣਾ ਦੇ ਸੋਨੀਪਤ ‘ਚ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
