ਨਵੀਂ ਦਿੱਲੀ, 24 ਦਸੰਬਰ (ਹਿ.ਸ.)। ਰਾਜਧਾਨੀ ’ਚ ਹੱਡ-ਚੀਰਵੀਂ ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਵੀ ਪੈ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਰਾਜਧਾਨੀ ਦੀ ਸਵੇਰ ਸੰਘਣੀ ਧੁੰਦ ਵਿੱਚ ਛਾਈ ਹੋਈ ਹੈ, ਜਿਸ ਕਾਰਨ ਵਿਜ਼ੀਬਿਲਟੀ ਵੀ ਕਾਫੀ ਘੱਟ ਰਹੀ ਹੈ। ਸੜਕਾਂ ਅਤੇ ਰੇਲਵੇ ਤੋਂ ਇਲਾਵਾ ਹਵਾਈ ਸੇਵਾਵਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਤਵਾਰ ਸਵੇਰੇ ਨੂੰ ਵੀ ਰਾਜਧਾਨੀ ਦਿੱਲੀ ਸੰਘਣੀ ਧੁੰਦ ਦੀ ਲਪੇਟ ‘ਚ ਰਹੀ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦਿੱਲੀ ਹੀ ਨਹੀਂ ਉੱਤਰ ਪ੍ਰਦੇਸ਼, ਪੰਜਾਬ, ਰਾਜਸਥਾਨ, ਪੱਛਮੀ ਬੰਗਾਲ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਐਤਵਾਰ ਸਵੇਰੇ ਧੁੰਦ ਛਾਈ ਰਹੀ। ਕੋਲਕਾਤਾ ਵਿੱਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਹਵਾਈ ਸੇਵਾਵਾਂ ਵਿੱਚ ਵਿਘਨ ਪਿਆ। ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਸੂਬੇ ਇਸ ਸਮੇਂ ਕੜਾਕੇ ਦੀ ਠੰਡ ਦੀ ਲਪੇਟ ‘ਚ ਹਨ। ਭਾਰਤੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਭਾਰਤ ਵਿਚ ਅਗਲੇ ਕੁਝ ਦਿਨਾਂ ਵਿਚ ਧੁੰਦ ਦੀ ਤੀਬਰਤਾ ਵਧੇਗੀ। ਪੂਰਵ ਅਨੁਮਾਨ ਮੁਤਾਬਕ ਪਿਛਲੇ ਦੋ-ਤਿੰਨ ਦਿਨਾਂ ਤੋਂ ਧੁੰਦ ਦਾ ਕਹਿਰ ਜਾਰੀ ਹੈ। ਐਤਵਾਰ ਨੂੰ ਵੀ ਸੰਘਣੀ ਧੁੰਦ ਦੇਖਣ ਨੂੰ ਮਿਲੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
