ਨਵੀਂ ਦਿੱਲੀ, 15 ਦਸੰਬਰ (ਹਿ. ਸ.)। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪਾਰਾ ਤੇਜ਼ੀ ਨਾਲ ਡਿੱਗਣਾ ਸ਼ੁਰੂ ਹੋ ਗਿਆ ਹੈ। ਹੱਡ ਚੀਰਵੀਂ ਠੰਡ ਨੇ ਦਸਤਕ ਦੇ ਦਿੱਤੀ ਹੈ। ਦਿੱਲੀ ਦੇ ਸਫਦਰਜੰਗ ਵਿੱਚ ਅੱਜ (ਸ਼ੁੱਕਰਵਾਰ) ਸਵੇਰੇ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ ਵਿੱਚ ਇਸ ਸੀਜ਼ਨ ਵਿੱਚ ਇਹ ਸਭ ਤੋਂ ਘੱਟ ਤਾਪਮਾਨ ਹੈ। ਭਾਰਤ ਦੇ ਮੌਸਮ ਵਿਭਾਗ ਨੇ ਐਕਸ ਹੈਂਡਲ ‘ਤੇ ਇਹ ਜਾਣਕਾਰੀ ਦਿੱਤੀ।
ਭਾਰਤ ਦੇ ਮੌਸਮ ਵਿਭਾਗ ਅਨੁਸਾਰ ਵੀਰਵਾਰ ਸਵੇਰੇ 8:30 ਵਜੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰੀ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ 5 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਸੀ। ਵਿਭਾਗ ਅਨੁਸਾਰ ਅੱਜ ਸਵੇਰੇ 5:30 ਵਜੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਉੱਤਰ ਪ੍ਰਦੇਸ਼, ਬਿਹਾਰ, ਅਸਾਮ, ਮੇਘਾਲਿਆ ਅਤੇ ਤ੍ਰਿਪੁਰਾ ਵਿਚ ਕੁਝ ਥਾਵਾਂ ‘ਤੇ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
