ਨਵੀਂ ਦਿੱਲੀ, 21 ਦਸੰਬਰ (ਹਿ. ਸ.)। ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਨਵੇਂ ਮਾਮਲੇ ਵੱਧਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 358 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ। ਕੇਰਲ ਵਿੱਚ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ। ਕੇਰਲ ਵਿੱਚ ਪਿਛਲੇ 24 ਘੰਟਿਆਂ ਵਿੱਚ 300 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਕਾਰਨ ਤਿੰਨ ਮੌਤਾਂ ਹੋਈਆਂ ਹਨ।
ਸਿਹਤ ਮੰਤਰਾਲੇ ਮੁਤਾਬਕ ਦੇਸ਼ ਵਿੱਚ ਕੋਰੋਨਾ ਦੇ 358 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਐਕਟਿਵ ਕੇਸਾਂ ਦੀ ਗਿਣਤੀ 2669 ਹੋ ਗਈ ਹੈ। ਜਿਨ੍ਹਾਂ ਸੂਬਿਆਂ ‘ਚ ਕੋਰੋਨਾ ਦੇ ਮਾਮਲੇ ਦਰਜ ਹੋ ਰਹੇ ਹਨ, ਉਨ੍ਹਾਂ ‘ਚੋਂ ਜ਼ਿਆਦਾਤਰ ਦੱਖਣੀ ਰਾਜਾਂ ਤੋਂ ਆ ਰਹੇ ਹਨ। ਹਾਲਾਂਕਿ ਹੁਣ ਉੱਤਰੀ ਭਾਰਤ ਦੇ ਰਾਜਾਂ ਵਿੱਚ ਵੀ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਹਰਿਆਣਾ ਵਿੱਚ ਇੱਕ, ਦਿੱਲੀ ਅਤੇ ਗੁਜਰਾਤ ਵਿੱਚ 11, ਮਹਾਰਾਸ਼ਟਰ ਵਿੱਚ 10, ਤਾਮਿਲਨਾਡੂ ਵਿੱਚ 12, ਤੇਲੰਗਾਨਾ ਵਿੱਚ 5, ਕਰਨਾਟਕ ਵਿੱਚ 13 ਕੇਸ ਦਰਜ ਕੀਤੇ ਗਏ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
