
ਨਵੀਂ ਦਿੱਲੀ, 31 ਦਸੰਬਰ (ਹਿ. ਸ.)। ਪੂਰਾ ਉੱਤਰੀ ਭਾਰਤ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੀ ਮਾਰ ਹੇਠ ਹੈ। ਧੁੰਦ ਕਾਰਨ ਰੇਲਵੇ ਆਵਾਜਾਈ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੀ ਹੈ। ਭਾਰਤੀ ਰੇਲਵੇ ਮੁਤਾਬਕ ਅੱਜ ਦਿੱਲੀ ਪਹੁੰਚਣ ਵਾਲੀਆਂ 23 ਟਰੇਨਾਂ ਤੈਅ ਸਮੇਂ ਤੋਂ ਕਈ ਘੰਟੇ ਪਛੜ ਰਹੀਆਂ ਹਨ।
ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ ਸਵੇਰੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੰਡੀਆ ਗੇਟ ਅਤੇ ਕਰਤੱਵ ਪਥ ਸੀਤ ਲਹਿਰ ਦੀ ਲਪੇਟ ਵਿੱਚ ਰਹੇ। ਇੱਥੇ ਸੰਘਣੀ ਧੁੰਦ ਛਾਈ ਹੋਈ ਸੀ। ਇਸ ਤੋਂ ਇਲਾਵਾ ਸ਼੍ਰੀਨਗਰ, ਜੰਮੂ-ਕਸ਼ਮੀਰ ‘ਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਗਈ। ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ -2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ‘ਗੰਭੀਰ’ ਸ਼੍ਰੇਣੀ ਵਿੱਚ ਹੈ। ਸਵੇਰੇ ਆਨੰਦ ਵਿਹਾਰ ਵਿੱਚ 425, ਦਵਾਰਕਾ ਸੈਕਟਰ 8 ਵਿੱਚ 425, ਆਰਕੇ ਪੁਰਮ ਵਿੱਚ 426, ਮੁੰਡਕਾ ਵਿੱਚ 431 ਰਿਕਾਰਡ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
