ਨਵੀਂ ਦਿੱਲੀ, 03 ਅਕਤੂਬਰ (ਹਿ. ਸ.) ਦਿੱਲੀ ਪੁਲਿਸ ਨੇ ਮੰਗਲਵਾਰ ਸਵੇਰੇ ਨਿਊਜ਼ ਪੋਰਟਲ ਨਿਊਜ਼ਕਲਿੱਕ ਨਾਲ ਜੁੜੇ ਪੱਤਰਕਾਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਨਿਊਜ਼ ਪੋਰਟਲ ਨੂੰ ਚੀਨ ਤੋਂ ਫੰਡ ਮਿਲਣ ਦੇ ਦੋਸ਼ਾਂ ਦੇ ਸਬੰਧ ਵਿਚ ਇਹ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਨੇ ਸੰਜੇ ਰਾਜੌਰਾ, ਭਾਸ਼ਾ ਸਿੰਘ, ਉਰਮਿਲੇਸ਼, ਅਭਿਸਾਰ ਸ਼ਰਮਾ ਅਤੇ ਸੋਹੇਲ ਹਾਸ਼ਮੀ ਦੇ ਮੋਬਾਈਲ ਫ਼ੋਨ ਅਤੇ ਲੈਪਟਾਪ ਜ਼ਬਤ ਕਰ ਲਏ ਹਨ।
ਇਨ੍ਹਾਂ ਛਾਪਿਆਂ ਨੂੰ ਲੈ ਕੇ ਭੁਵਨੇਸ਼ਵਰ ‘ਚ ਪ੍ਰੈੱਸ ਕਾਨਫਰੰਸ ‘ਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਜਾਂਚ ਏਜੰਸੀਆਂ ਸੁਤੰਤਰ ਹਨ। ਉਹ ਨਿਯਮਾਂ ਅਨੁਸਾਰ ਕੰਮ ਕਰਦੀਆਂ ਹਨ। ਇਨ੍ਹਾਂ ਛਾਪਿਆਂ ਨੂੰ ਜਾਇਜ਼ ਠਹਿਰਾਉਣ ਦੀ ਕੋਈ ਲੋੜ ਨਹੀਂ ਹੈ। ਜੇਕਰ ਕਿਸੇ ਨੇ ਕੋਈ ਗਲਤ ਕੰਮ ਕੀਤਾ ਹੈ ਤਾਂ ਜਾਂਚ ਏਜੰਸੀਆਂ ਨਿਰਧਾਰਿਤ ਨਿਯਮਾਂ ਤਹਿਤ ਜਾਂਚ ਕਰਨ ਅਤੇ ਕਾਰਵਾਈ ਕਰਨ ਲਈ ਆਜ਼ਾਦ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
