ਨਵੀਂ ਦਿੱਲੀ, 18 ਸਤੰਬਰ (ਹਿੰ.ਸ.)। ਭਾਰਤ ਸਰਕਾਰ ਦਾ ਕਹਿਣਾ ਹੈ ਕਿ ਪਾਕਿਸਤਾਨ ਅਤੇ ਸਾਊਦੀ ਅਰਬ ਵਿਚਕਾਰ ਹੋਏ ਰਣਨੀਤਕ ਰੱਖਿਆ ਸਮਝੌਤੇ ਦਾ ਰਾਸ਼ਟਰੀ ਸੁਰੱਖਿਆ ’ਤੇ ਪੈਣ ਵਾਲੇ ਪ੍ਰਭਾਵਾਂ ਅਤੇ ਇਸਦੇ ਖੇਤਰੀ ਅਤੇ ਵਿਸ਼ਵਵਿਆਪੀ ਸਥਿਰਤਾ ‘ਤੇ ਪੈਣ ਵਾਲੇ ਅਸਰ ਦਾ ਅਧਿਐਨ ਕੀਤਾ ਜਾਵੇਗਾ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਵੀਰਵਾਰ ਨੂੰ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ ਕਿਹਾ ਕਿ ਭਾਰਤ ਸਰਕਾਰ ਰਾਸ਼ਟਰੀ ਹਿੱਤਾਂ ਅਤੇ ਸਾਰੇ ਖੇਤਰਾਂ ਵਿੱਚ ਵਿਆਪਕ ਰਾਸ਼ਟਰੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਬੁਲਾਰੇ ਨੇ ਕਿਹਾ ਕਿ ਅਸੀਂ ਸਾਊਦੀ ਅਰਬ ਅਤੇ ਪਾਕਿਸਤਾਨ ਵਿਚਕਾਰ ਇੱਕ ਰਣਨੀਤਕ ਆਪਸੀ ਰੱਖਿਆ ਸਮਝੌਤੇ ‘ਤੇ ਦਸਤਖਤ ਕਰਨ ਸੰਬੰਧੀ ਖ਼ਬਰਾਂ ਦੇਖੀਆਂ ਹਨ। ਸਰਕਾਰ ਇਸ ਤੋਂ ਜਾਣੂ ਸੀ। ਇਹ ਘਟਨਾਕ੍ਰਮ ਪਹਿਲਾਂ ਹੀ ਵਿਚਾਰ ਅਧੀਨ ਸੀ। ਜਿਸ ’ਚ ਦੋਵਾਂ ਦੇਸ਼ਾਂ ਵਿਚਕਾਰ ਲੰਬੇ ਸਮੇਂ ਦੇ ਸਮਝੌਤੇ ਨੂੰ ਰਸਮੀ ਰੂਪ ਦਿੱਤਾ ਜਾਣਾ ਸੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ
