ਪੁਣੇ, 17 ਅਕਤੂਬਰ (ਹਿ. ਸ.)। ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਇੱਕ ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਸੋਮਵਾਰ ਰਾਤ ਨੂੰ ਪੁਣੇ-ਬੈਂਗਲੁਰੂ ਹਾਈਵੇਅ ‘ਤੇ ਸਵਾਮੀਨਾਰਾਇਣ ਮੰਦਰ ਨੇੜੇ ਇਕ ਟਰੱਕ ਨੂੰ ਦੂਜੇ ਵਾਹਨ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ। ਇਸਦੇ ਹਾਦਸੇ ’ਚ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਾਲੀ ਥਾਂ ‘ਤੇ 3 ਲੋਕਾਂ ਦੀ ਮੌਤ ਹੋ ਗਈ, ਬਾਅਦ ‘ਚ ਇਕ ਹੋਰ ਦੀ ਮੌਤ ਹੋ ਗਈ।
ਪੁਣੇ ਪੁਲਿਸ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਪੁਣੇ ਸ਼ਹਿਰ ਦੇ ਸਵਾਮੀਨਾਰਾਇਣ ਮੰਦਰ ਨੇੜੇ ਪੁਣੇ-ਬੈਂਗਲੁਰੂ ਹਾਈਵੇਅ ‘ਤੇ ਇੱਕ ਟਰੱਕ ਨੂੰ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਦੂਜੇ ਵਾਹਨ ਨਾਲ ਟਕਰਾਉਣ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ। 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਫਿਰ ਇਕ ਹੋਰ ਦੀ ਜਾਨ ਚਲੀ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
