ਪੁਲਵਾਮਾ, 01 ਦਸੰਬਰ (ਹਿ.ਸ.)। ਪੁਲਵਾਮਾ ਜ਼ਿਲ੍ਹੇ ਦੇ ਅਰਿਹਾਲ ਇਲਾਕੇ ‘ਚ ਵੀਰਵਾਰ ਰਾਤ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਇਕ ਅੱਤਵਾਦੀ ਮਾਰਿਆ ਗਿਆ। ਉਹ ਹਾਲ ਹੀ ਵਿੱਚ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਹੋਇਆ ਸੀ। ਪੁਲਿਸ ਬੁਲਾਰੇ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦਾ ਸਥਾਨਕ ਅੱਤਵਾਦੀ ਕਿਫਾਯਤ ਅਯੂਬ ਅਲੀ ਵਾਸੀ ਪਿੰਜੂਰਾ ਸ਼ੋਪੀਆਂ ਮਾਰਿਆ ਗਿਆ। ਉਹ ਇਸ ਸਾਲ 4 ਅਕਤੂਬਰ ਨੂੰ ਲਸ਼ਕਰ-ਏ-ਤੋਇਬਾ ਵਿਚ ਸ਼ਾਮਲ ਹੋਇਆ ਸੀ। ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲੈਣ ਤੋਂ ਬਾਅਦ ਕਾਰਵਾਈ ਨੂੰ ਰੋਕ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਵੀਰਵਾਰ ਦੇਰ ਸ਼ਾਮ ਪੁਲਵਾਮਾ ਜ਼ਿਲੇ ਦੇ ਅਰਿਹਾਲ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ, ਫੌਜ ਦੀ 44 ਆਰਆਰ ਅਤੇ ਸੀਆਰਪੀਐੱਫ ਦੀ ਸਾਂਝੀ ਟੀਮ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਆਪਰੇਸ਼ਨ ਦੌਰਾਨ ਇਲਾਕੇ ‘ਚ ਲੁਕੇ ਹੋਏ ਅੱਤਵਾਦੀ ਨੇ ਸੁਰੱਖਿਆ ਬਲਾਂ ਨੂੰ ਦੇਖ ਕੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਮੁਕਾਬਲੇ ਦੌਰਾਨ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਇੱਕ ਸਥਾਨਕ ਅੱਤਵਾਦੀ ਮਾਰਿਆ ਗਿਆ।
ਸੁਰੱਖਿਆ ਬਲਾਂ ਨੇ ਮੁਕਾਬਲੇ ਵਾਲੀ ਥਾਂ ਤੋਂ ਉਸਦੀ ਲਾਸ਼ ਬਰਾਮਦ ਕੀਤੀ। ਮੁਕਾਬਲੇ ਵਾਲੀ ਥਾਂ ਤੋਂ 01 ਪਿਸਤੌਲ, 02 ਮੈਗਜ਼ੀਨ, 05 ਆਰਡੀਐੱਸ, 02 ਗ੍ਰੇਨੇਡ ਸਮੇਤ ਹਥਿਆਰਾਂ ਅਤੇ ਗੋਲਾ-ਬਾਰੂਦ ਸਮੇਤ ਮਹੱਤਵਪੂਰਨ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ। ਪੁਲਿਸ ਨੇ ਲੋਕਾਂ ਨੂੰ ਮੁੱਠਭੇੜ ਵਾਲੀ ਥਾਂ ‘ਤੇ ਨਾ ਜਾਣ ਦੀ ਬੇਨਤੀ ਕੀਤੀ ਹੈ ਜਦੋਂ ਤੱਕ ਖੇਤਰ ਨੂੰ ਪੂਰੀ ਤਰ੍ਹਾਂ ਸਾਫ਼ ਨਹੀਂ ਕਰ ਦਿੱਤਾ ਜਾਂਦਾ ਅਤੇ ਕਿਸੇ ਵੀ ਸੰਭਾਵਿਤ ਵਿਸਫੋਟਕ ਸਮੱਗਰੀ ਨੂੰ ਸਾਫ਼ ਨਹੀਂ ਕੀਤਾ ਜਾਂਦਾ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
