ਨਵੀਂ ਦਿੱਲੀ, 15 ਦਸੰਬਰ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ ‘ਤੇ ਯਾਦ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਰੀ ਕੀਤੇ ਗਏ ਸੰਦੇਸ਼ ‘ਚ ਕਿਹਾ ਕਿ ਮਹਾਨ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ। ਉਨ੍ਹਾਂ ਦੀ ਦੂਰਅੰਦੇਸ਼ੀ ਅਗਵਾਈ ਅਤੇ ਦੇਸ਼ ਦੀ ਏਕਤਾ ਪ੍ਰਤੀ ਅਟੁੱਟ ਪ੍ਰਤੀਬੱਧਤਾ ਨੇ ਆਧੁਨਿਕ ਭਾਰਤ ਦੀ ਨੀਂਹ ਰੱਖੀ। ਉਨ੍ਹਾਂ ਦਾ ਮਿਸਾਲੀ ਕੰਮ ਸਾਨੂੰ ਇੱਕ ਮਜ਼ਬੂਤ, ਵਧੇਰੇ ਇਕਜੁੱਟ ਦੇਸ਼ ਦੇ ਨਿਰਮਾਣ ਦੀ ਦਿਸ਼ਾ ’ਚ ਸੇਧ ਦਿੰਦਾ ਹੈ। ਅਸੀਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਰਹਾਂਗੇ ਅਤੇ ਖੁਸ਼ਹਾਲ ਭਾਰਤ ਦੇ ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਕੰਮ ਕਰਦੇ ਰਹਾਂਗੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
