ਨਵੀਂ ਦਿੱਲੀ, 25 ਨਵੰਬਰ (ਹਿ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਰਨਾਟਕ ਦੇ ਬੇਂਗਲੁਰੂ ਵਿੱਚ ਸਰਕਾਰੀ ਮਾਲਕੀ ਵਾਲੀ ਹਿੰਦੁਸਤਾਨ ਐਰੋਨਾਟਿਕਸ ਲਿਮਿਟੇਡ (ਐੱਚਏਐੱਲ) ਦਾ ਦੌਰਾ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸਵਦੇਸ਼ੀ ਤੇਜਸ ਲੜਾਕੂ ਜਹਾਜ਼ ਵਿੱਚ ਉਡਾਣ ਭਰੀ। ਉਨ੍ਹਾਂ ਦੀ ਬੇਂਗਲੁਰੂ ਫੇਰੀ ਦਾ ਉਦੇਸ਼ ਤੇਜਸ ਸਮੇਤ ਨਿਰਮਾਣ ਸਹੂਲਤਾਂ ਦੇ ਕਾਰਜਾਂ ਦੀ ਨਿਗਰਾਨੀ ਕਰਨਾ ਸੀ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਫਲਾਈਟ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ, ਤੇਜਸ ‘ਤੇ ਸਫਲਤਾਪੂਰਵਕ ਉਡਾਣ ਭਰੀ। ਇਹ ਤਜਰਬਾ ਅਦੁੱਤੀ ਸੀ, ਜਿਸ ਨੇ ਸਾਡੇ ਦੇਸ਼ ਦੀਆਂ ਸਵਦੇਸ਼ੀ ਸਮਰੱਥਾਵਾਂ ਵਿੱਚ ਮੇਰੇ ਵਿਸ਼ਵਾਸ ਵਿੱਚ ਬਹੁਤ ਵਾਧਾ ਕੀਤਾ ਅਤੇ ਮੇਰੇ ਅੰਦਰ ਸਾਡੀ ਰਾਸ਼ਟਰੀ ਸਮਰੱਥਾ ਬਾਰੇ ਨਵੇਂ ਸਿਰੇ ਤੋਂ ਮਾਣ ਅਤੇ ਆਸ਼ਾਵਾਦ ਦੀ ਭਾਵਨਾ ਪੈਦਾ ਕੀਤੀ।”
ਪ੍ਰਧਾਨ ਮੰਤਰੀ ਦੀ ਯਾਤਰਾ ਅਜਿਹੇ ਸਮੇਂ ‘ਤੇ ਹੋ ਰਹੀ ਹੈ ਜਦੋਂ ਭਾਰਤੀ ਹਵਾਈ ਸੈਨਾ ਨੇ ਲੜਾਕੂ ਜਹਾਜ਼ ਅਤੇ ਹਲਕੇ ਲੜਾਕੂ ਹੈਲੀਕਾਪਟਰ (ਐੱਲਸੀਐੱਚ) ਖਰੀਦਣ ਅਤੇ ਆਪਣੇ ਸੁਖੋਈ-30 ਨੂੰ ਅਪਗ੍ਰੇਡ ਕਰਨ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
