ਸ੍ਰੀਨਗਰ, 26 ਸਤੰਬਰ (ਹਿ. ਸ.)। ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲੇ ’ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਇੱਕ ਸੰਯੁਕਤ ਆਪ੍ਰੇਸ਼ਨ ਵਿੱਚ ਚਾਰ ਸ਼ੱਕੀ ਅੱਤਵਾਦੀਆਂ (ਓਵਰਗਰਾਉਂਡ ਵਰਕਰ) ਨੂੰ ਗ੍ਰਿਫਤਾਰ ਕੀਤਾ ਹੈ। ਚਾਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਗ੍ਰਿਫਤਾਰ ਨੌਜਵਾਨਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।
ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਅੱਧੀ ਰਾਤ ਨੂੰ ਬਡਗਾਮ ਦੇ ਬੀਰਵਾਹ ਇਲਾਕੇ ’ਚ ਇਹ ਸਫਲਤਾ ਮਿਲੀ। ਇਨ੍ਹਾਂ ਕੋਲੋਂ ਤਿੰਨ ਪਿਸਤੌਲ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ। ਵਰਨਣਯੋਗ ਹੈ ਕਿ ਓਵਰ ਗਰਾਊਂਡ ਵਰਕਰ (ਓ.ਜੀ.ਡਬਲਯੂ.) ਅੱਤਵਾਦੀਆਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ ਜੋ ਆਪਣੇ ਹੱਥਾਂ ਵਿਚ ਬੰਦੂਕਾਂ ਲੈ ਕੇ ਨਿਰਦੋਸ਼ ਲੋਕਾਂ ਨੂੰ ਮਾਰਨ ਦਾ ਮੌਕਾ ਲੱਭ ਰਹੇ ਹੁੰਦੇ ਹਨ। ਸਰਕਾਰ ਓਵਰ ਗਰਾਊਂਡ ਵਰਕਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਵਚਨਬੱਧ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
