ਨਵੀਂ ਦਿੱਲੀ, 01 ਜਨਵਰੀ (ਹਿ.ਸ.)। ਕੇਂਦਰ ਸਰਕਾਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਸਤਵਿੰਦਰ ਸਿੰਘ ਉਰਫ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਯੂ.ਏ.ਪੀ.ਏ. ਤਹਿਤ ਅੱਤਵਾਦੀ ਐਲਾਨ ਕਰ ਦਿੱਤਾ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਕੈਨੇਡਾ ਦੇ ਬਰੈਂਪਟਨ ‘ਚ ਰਹਿ ਰਹੇ ਗੋਲਡੀ ਬਰਾੜ ਦਾ ਨਾਮ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ.ਏ.ਪੀ.ਏ.) ਤਹਿਤ ਅੱਤਵਾਦੀ ਸੂਚੀ ‘ਚ ਸ਼ਾਮਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਕਾਨੂੰਨ ਤਹਿਤ ਬੱਬਰ ਖਾਲਸਾ ਇੰਟਰਨੈਸ਼ਨਲ ਨੂੰ ਪਹਿਲਾਂ ਹੀ ਅੱਤਵਾਦੀ ਸੰਗਠਨ ਐਲਾਨਿਆ ਜਾ ਚੁੱਕਾ ਹੈ।
ਪੰਜਾਬ ਦੇ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਗੋਲਡੀ ਬਰਾੜ ਆਪਣੇ ਸਾਥੀਆਂ ਸਮੇਤ ਦੇਸ਼ ਵਿਰੋਧੀ ਗਤੀਵਿਧੀਆਂ, ਹਮਲਿਆਂ ਅਤੇ ਨਿਸ਼ਾਨਾ ਹਿੰਸਾ ਵਿੱਚ ਸ਼ਾਮਲ ਹੈ। ਉਸਦੇ ਖਿਲਾਫ ਪਿਛਲੇ ਸਾਲ ਜੂਨ ‘ਚ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਪਾਕਿਸਤਾਨੀ ਏਜੰਸੀਆਂ ਦੀ ਮਦਦ ਨਾਲ ਉਹ ਦੇਸ਼ ਵਿੱਚ ਰਾਸ਼ਟਰਵਾਦੀ ਵਿਚਾਰਾਂ ਨਾਲ ਜੁੜੇ ਲੋਕਾਂ ਨੂੰ ਮਾਰਨ ਅਤੇ ਧਮਕੀਆਂ ਦੇਣ ਵਿੱਚ ਸ਼ਾਮਲ ਰਿਹਾ ਹੈ। ਉਸ ‘ਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਸਪਲਾਈ ਕਰਨ ਦਾ ਵੀ ਦੋਸ਼ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
