ਜੈਪੁਰ, 15 ਦਸੰਬਰ (ਹਿ.ਸ.)। ਰਾਜਸਥਾਨ ’ਚ ਭਾਰਤੀ ਜਨਤਾ ਪਾਰਟੀ ਵਿਧਾਇਕ ਦਲ ਦੇ ਨੇਤਾ ਭਜਨ ਲਾਲ ਸ਼ਰਮਾ ਅੱਜ (ਸ਼ੁੱਕਰਵਾਰ) ਦੁਪਹਿਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਦੋ ਉਪ ਮੁੱਖ ਮੰਤਰੀ ਦੀਆ ਕੁਮਾਰੀ ਅਤੇ ਪ੍ਰੇਮਚੰਦ ਬੈਰਵਾ ਵੀ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਰਾਜਧਾਨੀ ਜੈਪੁਰ ਦੇ ਰਾਮਨਿਵਾਸ ਬਾਗ ਦੇ ਅਲਬਰਟ ਹਾਲ ਵਿੱਚ ਦੁਪਹਿਰ 12:15 ਵਜੇ ਹੋਵੇਗਾ। ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਕੇਂਦਰੀ ਆਗੂ ਹਿੱਸਾ ਲੈਣਗੇ। ਇਸ ਪ੍ਰੋਗਰਾਮ ਵਿੱਚ ਸੂਬੇ ਦੇ ਇੱਕ ਲੱਖ ਤੋਂ ਵੱਧ ਲੋਕਾਂ ਗਵਾਹ ਬਣਨਗੇ।
ਸਮਾਰੋਹ ਵਿੱਚ 16 ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਦੇ 17 ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਸ਼ਾਮਲ ਹੋਣਗੇ। ਸਮਾਗਮ ਵਾਲੀ ਥਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੇ ਪੋਸਟਰ ਅਤੇ ਬੈਨਰ ਸਮੇਤ ਭਾਜਪਾ ਦੇ ਝੰਡੇ, ਹੋਰਡਿੰਗ ਅਤੇ ਕਾਊਂਟਰ ਲਗਾਏ ਗਏ ਹਨ। ਮੁੱਖ ਸਕੱਤਰ ਊਸ਼ਾ ਸ਼ਰਮਾ ਨੇ ਸੁਰੱਖਿਆ, ਟ੍ਰੈਫਿਕ, ਮੈਡੀਕਲ ਸਫ਼ਾਈ ਪ੍ਰਬੰਧਾਂ ਸਬੰਧੀ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ।
ਸਮਾਗਮ ਵਿੱਚ ਕੇਂਦਰੀ ਮੰਤਰੀ ਸ਼ਾਹ, ਨਿਤਿਨ ਗਡਕਰੀ, ਸਮ੍ਰਿਤੀ ਇਰਾਨੀ, ਪਿਊਸ਼ ਗੋਇਲ, ਧਰਮਿੰਦਰ ਪ੍ਰਧਾਨ, ਪ੍ਰਹਿਲਾਦ ਜੋਸ਼ੀ, ਅਸ਼ਵਿਨੀ ਵੈਸ਼ਨਵ, ਗਜੇਂਦਰ ਸਿੰਘ ਸ਼ੇਖਾਵਤ, ਭੂਪੇਂਦਰ ਯਾਦਵ, ਹਰਦੀਪ ਸਿੰਘ ਪੁਰੀ, ਅਨੁਰਾਗ ਠਾਕੁਰ, ਅਰਜੁਨਰਾਮ ਮੇਘਵਾਲ, ਨਿਤਿਆਨੰਦ ਰਾਏ, ਐੱਸ. ਪੀ. ਸਿੰਘ ਬਘੇਲ, ਡਾ. ਮਨਸੁਖ ਮਾਂਡਵੀਆ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰਦੇਵ ਸਾਈ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ, ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵਤ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਅਤੇ ਮਣੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਤੋਂ ਇਲਾਵਾ ਕੇਸ਼ਵ ਪ੍ਰਸਾਦ ਮੌਰਿਆ, ਬ੍ਰਜੇਸ਼ ਪਾਠਕ, ਚੌਨਾ ਮੇਨ, ਦੇਵੇਂਦਰ ਫਡਨਵੀਸ ਅਤੇ ਯਾਨਥੁੰਗੋ ਸ਼ਾਮਲ ਹੋਣਗੇ। ਰਾਜਧਾਨੀ ਦੀਆਂ ਮੁੱਖ ਸੜਕਾਂ ਅਤੇ ਪ੍ਰਵੇਸ਼ ਮਾਰਗਾਂ ਨੂੰ ਸਜਾਇਆ ਗਿਆ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
