cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > National > ਭਾਜਪਾ ਦਾ ਪਲਟਵਾਰ, ਵਿਦੇਸ਼ੀ ਤਾਕਤਾਂ ਦੇ ਹੱਥਾਂ ’ਚ ਖੇਡ ਰਹੇ ਹਨ ਰਾਹੁਲ ਗਾਂਧੀ
National

ਭਾਜਪਾ ਦਾ ਪਲਟਵਾਰ, ਵਿਦੇਸ਼ੀ ਤਾਕਤਾਂ ਦੇ ਹੱਥਾਂ ’ਚ ਖੇਡ ਰਹੇ ਹਨ ਰਾਹੁਲ ਗਾਂਧੀ

CliQ INDIA
Last updated: November 6, 2025 6:32 am
CliQ INDIA
Share
4 Min Read
SHARE

ਨਵੀਂ ਦਿੱਲੀ, 5 ਨਵੰਬਰ (ਹਿ.ਸ.): ਕਾਂਗਰਸ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪਿਛਲੇ ਸਾਲ ਹਰਿਆਣਾ ਚੋਣਾਂ ਵਿੱਚ 25 ਲੱਖ ਜਾਅਲੀ ਵੋਟਾਂ ਦੀ ਵਰਤੋਂ ਕਰਕੇ ਵੋਟ ਚੋਰੀ ਦਾ ਦੋਸ਼ ਲਗਾਇਆ ਹੈ। ਭਾਰਤੀ ਜਨਤਾ ਪਾਰਟੀ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।ਭਾਜਪਾ ਹੈੱਡਕੁਆਰਟਰ ਵਿਖੇ ਬੁੱਧਵਾਰ ਨੂੰ ਆਯੋਜਿਤ ਪ੍ਰੈਸ ਕਾਨਫਰੰਸ ਵਿੱਚ, ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਕਿਰੇਨ ਰਿਜੀਜੂ ਨੇ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣ ਲਈ ਝੂਠੇ ਅਤੇ ਤਰਕਹੀਣ ਦਾਅਵੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਿਹਾਰ ਚੋਣਾਂ ਦੋ ਦਿਨ ਦੂਰ ਹਨ, ਪਰ ਅੱਜ ਰਾਹੁਲ ਗਾਂਧੀ ਹਰਿਆਣਾ ਦੀ ਕਹਾਣੀ ਸੁਣਾ ਰਹੇ ਹਨ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਬਿਹਾਰ ਵਿੱਚ ਕੋਈ ਮੁੱਦਾ ਨਹੀਂ ਬਚਿਆ ਹੈ, ਇਸ ਲਈ ਧਿਆਨ ਹਟਾਉਣ ਲਈ ਹਰਿਆਣਾ ਦਾ ਮੁੱਦਾ ਘੜਿਆ ਜਾ ਰਿਹਾ ਹੈ। ਰਾਹੁਲ ਗਾਂਧੀ ਕਹਿ ਰਹੇ ਹਨ ਕਿ ਐਗਜ਼ਿਟ ਪੋਲ ’ਚ ਕਾਂਗਰਸ ਜਿੱਤ ਰਹੀ ਸੀ। ਸਾਲ 2004 ਦੀਆਂ ਚੋਣਾਂ ਦੌਰਾਨ ਵੀ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ਭਾਜਪਾ ਅਤੇ ਐਨਡੀਏ ਦੀ ਜਿੱਤ ਦੀ ਦੱਸ ਰਹੇ ਸਨ, ਪਰ ਵੋਟ ਗਿਣਤੀ ਦੇ ਨਤੀਜਿਆਂ ’ਚ ਐਨਡੀਏ ਦੀ ਹਾਰ ਹੋਈ। ਅਸੀਂ ਨਤੀਜਿਆਂ ਨੂੰ ਸਵੀਕਾਰ ਕੀਤਾ ਅਤੇ ਯੂਪੀਏ ਨੂੰ ਵਧਾਈ ਦਿੱਤੀ, ਪਰ ਅਸੀਂ ਚੋਣ ਕਮਿਸ਼ਨ ਨੂੰ ਗਾਲੀ ਨਹੀਂ ਦਿੱਤੀ। ਲੋਕਤੰਤਰ ਵਿੱਚ, ਜਿੱਤ ਅਤੇ ਹਾਰ ਦੋਵਾਂ ਨੂੰ ਸਵੀਕਾਰ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਐਗਜ਼ਿਟ ਪੋਲ ਕਾਂਗਰਸ ਦੇ ਹੱਕ ਵਿੱਚ ਹੁੰਦੇ ਹਨ, ਤਾਂ ਉਹ ਵਾਹਵਾਹੀ ਕਰਦੇ ਹਨ, ਅਤੇ ਜਦੋਂ ਵਿਰੁੱਧ ਜਾਂਦੇ ਹਨ, ਤਾਂ ਉਹ ਮੀਡੀਆ ਨੂੰ ਗਾਲੀ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਹਰਿਆਣਾ ਚੋਣਾਂ ਦੌਰਾਨ, ਸੀਨੀਅਰ ਕਾਂਗਰਸ ਨੇਤਾ ਕੁਮਾਰੀ ਸ਼ੈਲਜਾ ਨੇ ਖੁਦ ਕਿਹਾ ਸੀ ਕਿ ਕਾਂਗਰਸ ਨਹੀਂ ਜਿੱਤੇਗੀ ਕਿਉਂਕਿ ਉਸ ਦੇ ਆਪਣੇ ਨੇਤਾ ਪਾਰਟੀ ਨੂੰ ਹਰਾਉਣਾ ਚਾਹੁੰਦੇ ਹਨ। ਇਸ ਤੋਂ ਬਾਅਦ, ਇੱਕ ਸਾਬਕਾ ਕਾਂਗਰਸ ਮੰਤਰੀ ਨੇ ਅਸਤੀਫਾ ਦੇ ਦਿੱਤਾ ਅਤੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਾਂਗਰਸ ਹਰਿਆਣਾ ਵਿੱਚ ਇਸ ਲਈ ਹਾਰ ਗਈ ਕਿਉਂਕਿ ਉਸ ਦੇ ਨੇਤਾ ਜ਼ਮੀਨੀ ਪੱਧਰ ‘ਤੇ ਕੰਮ ਨਹੀਂ ਕਰ ਰਹੇ ਸਨ। ਉਨ੍ਹਾਂ ਪੁੱਛਿਆ ਕਿ ਸੂਬਾ ਪ੍ਰਧਾਨ ਰਾਓ ਨਰਿੰਦਰ ਸਿੰਘ ਨੇ ਮੰਨਿਆ ਕਿ ਕਾਂਗਰਸ ਪਾਰਟੀ ਦੇ ਅੰਦਰ ਜ਼ਮੀਨੀ ਪੱਧਰ ‘ਤੇ ਤਾਲਮੇਲ ਦੀ ਘਾਟ ਸੀ, ਤਾਂ ਕਾਂਗਰਸ ਕਿਵੇਂ ਜਿੱਤ ਸਕਦੀ ਹੈ? ਇਸ ਦੇ ਆਪਣੇ ਨੇਤਾ ਕਹਿ ਰਹੇ ਹਨ ਕਿ ਕਾਂਗਰਸ ਆਪਣੇ ਕਾਰਨਾਂ ਕਰਕੇ ਹਾਰੀ ਹੈ, ਜਦੋਂ ਕਿ ਰਾਹੁਲ ਗਾਂਧੀ ਦੇ ਇਸ ਦਾਅਵੇ ‘ਤੇ ਕੌਣ ਵਿਸ਼ਵਾਸ ਕਰੇਗਾ ਕਿ ਉਹ ਵੋਟ ਚੋਰੀ ਕਾਰਨ ਹਾਰ ਗਏ?

ਕਿਰੇਨ ਰਿਜੀਜੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਅੰਦਰ ਕਈ ਲੋਕ ਨਾਖੁਸ਼ ਹਨ। ਬਿਹਾਰ ਵਿੱਚ ਬਹੁਤ ਸਾਰੇ ਲੋਕ ਕਹਿ ਰਹੇ ਹਨ ਕਿ ਰਾਹੁਲ ਗਾਂਧੀ ਨੂੰ ਉੱਥੇ ਪ੍ਰਚਾਰ ਕਰਨ ਨਹੀਂ ਆਉਣਾ ਚਾਹੀਦਾ ਕਿਉਂਕਿ ਉਨ੍ਹਾਂ ਦੀ ਮੌਜੂਦਗੀ ਬਾਕੀ ਬਚੇ ਮੌਕੇ ਵੀ ਬਰਬਾਦ ਕਰ ਦੇਵੇਗੀ।

ਉਨ੍ਹਾਂ ਕਿਹਾ ਕਿ ਵੋਟਿੰਗ ਖਤਮ ਹੋਣ ਤੋਂ ਬਾਅਦ, ਜੇਕਰ ਕੋਈ ਮਤਭੇਦ ਹੈ, ਤਾਂ ਤੁਸੀਂ ਚੋਣ ਕਮਿਸ਼ਨ ਕੋਲ ਪਟੀਸ਼ਨ ਜਾਂ ਅਪੀਲ ਦਾਇਰ ਕਰ ਸਕਦੇ ਹੋ। ਜੇਕਰ ਤੁਹਾਨੂੰ ਲੱਗਦਾ ਹੈ ਕਿ ਨਿਆਂ ਨਹੀਂ ਹੋਇਆ, ਤਾਂ ਤੁਸੀਂ ਅਦਾਲਤ ਜਾ ਸਕਦੇ ਹੋ, ਪਰ ਉਨ੍ਹਾਂ ਅਜਿਹਾ ਨਹੀਂ ਕਰਨਾ; ਸਿਰਫ਼ ਲੋਕਤੰਤਰ ਨੂੰ ਬਦਨਾਮ ਕਰਨਾ ਹੈ। ਉਨ੍ਹਾਂ ਨੂੰ ਚੋਣ ਕਮਿਸ਼ਨ ਕੋਲ ਅਪੀਲ ਕਰਨ ਦੀ ਜ਼ਰੂਰਤ ਨਹੀਂ ਹੈ। ਉਹ ਸਿਰਫ਼ ਇੱਕ ਪ੍ਰੈਸ ਕਾਨਫਰੰਸ ਕਰਨਗੇ, ਕੋਈ ਪੇਸ਼ਕਾਰੀ ਦੇਣਗੇ ਅਤੇ ਭੱਜ ਜਾਣਗੇ। ਕੀ ਲੋਕਤੰਤਰ ਇਸ ਤਰ੍ਹਾਂ ਕੰਮ ਕਰੇਗਾ?

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਜਲਾ ਕੇ ਆਧੁਨਿਕ ਸੰਦਾਂ ਦੀ ਵਰਤੋਂ ਕਰਨ ਦੀ ਅਪੀਲ
Next Article ‘ਬਾਰਡਰ 2’ ਤੋਂ ਵਰੁਣ ਧਵਨ ਦਾ ਫਸਟ ਲੁੱਕ ਆਇਆ ਸਾਹਮਣੇ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?