ਨਵੀਂ ਦਿੱਲੀ, 07 ਦਸੰਬਰ (ਹਿ.ਸ.)। ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੇ ਨਾਵਾਂ ‘ਤੇ ਚਰਚਾ ਕਰਨ ਲਈ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਸੰਸਦ ਦੇ ਬਾਲਯੋਗੀ ਆਡੀਟੋਰੀਅਮ ‘ਚ ਹੋਈ ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ, ਨਿਤਿਨ ਗਡਕਰੀ, ਜਤਿੰਦਰ ਸਿੰਘ ਅਤੇ ਕਈ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਮੌਜੂਦ ਰਹੇ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਤਿੰਨਾਂ ਰਾਜਾਂ ਵਿੱਚ ਇਤਿਹਾਸਕ ਜਿੱਤ ਲਈ ਸ਼ਾਨਦਾਰ ਸਵਾਗਤ ਕੀਤਾ ਗਿਆ। ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ।
ਇਹ ਬੈਠਕ ਇਸ ਲਈ ਵੀ ਅਹਿਮ ਹੈ ਕਿਉਂਕਿ ਇਸ ‘ਚ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਨਾਵਾਂ ‘ਤੇ ਅੰਤਿਮ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ ਲਈ ਅਬਜ਼ਰਵਰ ਚੁਣੇ ਜਾਣਗੇ ਜੋ ਇਨ੍ਹਾਂ ਰਾਜਾਂ ਵਿੱਚ ਵਿਧਾਇਕ ਦਲ ਦੀਆਂ ਮੀਟਿੰਗਾਂ ਵਿੱਚ ਤਾਲਮੇਲ ਕਰਨਗੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
