ਰਾਮਬਨ, 01 ਅਕਤੂਬਰ (ਹਿ. ਸ.)। ਪੁਲਿਸ ਨੇ ਰਾਮਬਨ ਜ਼ਿਲੇ ਦੇ ਬਨਿਹਾਲ ਇਲਾਕੇ ਤੋਂ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਦੌਰਾਨ ਇਕ ਵਾਹਨ ‘ਚੋਂ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ।
ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਬਨਿਹਾਲ ਖੇਤਰ ਤੋਂ ਦੋ ਸ਼ੱਕੀ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਨਿਹਾਲ ਥਾਣਾ ਇੰਚਾਰਜ ਮੁਹੰਮਦ ਅਫਜ਼ਲ ਵਾਨੀ ਦੀ ਅਗਵਾਈ ਹੇਠਲੀ ਪੁਲਿਸ ਟੀਮ ਨੇ ਬਨਿਹਾਲ ਇਲਾਕੇ ਵਿੱਚ ਨਾਕੇ ਦੌਰਾਨ ਇੱਕ ਨਿੱਜੀ ਵਾਹਨ ਨੂੰ ਰੋਕ ਕੇ ਗੱਡੀ ਦੀ ਤਲਾਸ਼ੀ ਲਈ। ਇਸ ਦੌਰਾਨ 30 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰ ਤੋਂ ਲਿਆਂਦੀ ਗਈ ਹੈਰੋਇਨ ਨੂੰ ਉੱਤਰੀ ਕਸ਼ਮੀਰ ਤੋਂ ਪੰਜਾਬ ਲਿਜਾਇਆ ਜਾ ਰਿਹਾ ਸੀ। ਪੁਲਿਸ ਨੇ ਦੋਵਾਂ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
