ਫਾਜ਼ਿਲਕਾ, 06 ਅਕਤੂਬਰ (ਹਿ. ਸ.)। ਜਿਲ੍ਹੇ ਵਿਖੇ ਲੋਕਾ ਨੂੰ ਸਿਹਤ ਵਿਭਾਗ ਵਲੋ ਆਮ ਆਦਮੀ ਕਲੀਨਿਕ ਰਾਹੀਂ ਸਿਹਤ ਸੁਵਿਧਾ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਪੇਂਡੂ ਅਤੇ ਸ਼ਹਰੀ ਖੇਤਰ ਵਿਖੇ ਸੁਵਿਧਾਵਾਂ ਕਰਦੇ ਹੋਏ ਸਰਕਾਰ ਵਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਜਾਰੀ ਹੈ ਜਿਸਦਾ ਮਕਸਦ ਲੋਕਾਂ ਤੱਕ ਮੁਫ਼ਤ ਸਿਹਤ ਸਹੂਲਤਾਂ ਦੇਣਾ ਹੈ।
ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਜਿਲ੍ਹੇ ਵਿਚ 3 ਹੋਰ ਆਮ ਆਦਮੀ ਕਲੀਨਿਕ ਜਲਾਲਾਬਾਦ, ਅਰਨੀਵਾਲਾ ਅਤੇ ਅਬੋਹਰ ਵਿਖੇ ਜਲਦੀ ਹੀ ਖੁੱਲ੍ਹਣ ਜਾ ਰਹੇ ਹੈ ਜਿਨ੍ਹਾਂ ਲਈ ਇੰਟਰਵਿਊ ਦੀ ਪਰਕ੍ਰਿਆ ਜਾਰੀ ਹੈ। ਇਨ੍ਹਾਂ ਕਲੀਨਿਕ ਲਈ ਡਾਕਟਰ ਅਤੇ ਫਾਰਮੇਸੀ ਅਫ਼ਸਰ ਦੀ ਅਸਾਮੀ ਲਈ ਇੰਟਰਵਿਊ ਹੋ ਚੁੱਕਿਆ ਹੈ ਅਤੇ ਕਲੀਨੀਕਲ ਅਸਿਸਟੈਂਟ ਲਈ ਸ਼ਨੀਵਾਰ ਨੂੰ ਇੰਟਰਵਿਊ ਰੱਖਿਆ ਗਿਆ ਹੈ। ਸਿਵਲ ਸਰਜਨ ਡਾਕਟਰ ਸਤੀਸ਼ ਕੁਮਾਰ ਗੋਇਲ ਨੇ ਦੱਸਿਆ ਕਿ ਅੱਜ ਪੰਜਕੋਸੀ ਵਿਚ ਬਣੇ ਆਮ ਆਦਮੀ ਕਲੀਨਿਕ ਲਈ ਇਕ ਕਲੀਨੀਕਲ ਅਸਿਸਟੈਂਟ ਸੀਮਾ ਰਾਣੀ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਇਸ ਦੌਰਾਨ ਸਹਾਇਕ ਸਿਵਲ ਸਰਜਨ ਬਬੀਤਾ ਅਤੇ ਜਿਲ੍ਹਾਂ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ ਮੌਜੂਦ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
