ਬਟਾਲਾ, 06 ਅਕਤੂਬਰ (ਹਿ. ਸ.)। ਡਿਪਟੀ ਡਾਇਰੈਕਟਰ ਕੰਮ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਦੀਆਂ ਹਦਾਇਤਾਂ ਤੇ ਸੀਨੀਅਰ ਮੈਡੀਕਲ਼ ਅਫ਼ਸਰ ਕਾਹਨੂੰਵਾਨ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਵਿਖ਼ੇ ਦੰਦਾਂ ਦਾ ਪੰਦਰਵਾੜਾ ਸ਼ੁਰੂ ਕੀਤਾ ਗਿਆ, ਜਿਸ ਵਿੱਚ ਡਾ. ਸੰਪਾਂ ਕੁਮਾਰ ਡੈਂਟਲ ਅਫ਼ਸਰ ਨੇ ਕਿਹਾ ਕਿ ਇਹ ਦੰਦਾਂ ਦਾ ਪੰਦਰਵਾੜਾ 3 ਅਕਤੂਬਰ ਤੋਂ 18 ਅਕਤੂਬਰ ਤੱਕ ਮਨਾਇਆ ਜਾਵੇਗਾ। ਇਸ ਮੌਕੇ ਡਾ. ਰੀਤੂ ਬਾਲਾ ਮੈਡੀਕਲ਼ ਅਫ਼ਸਰ, ਡਾ. ਅਮਰਿੰਦਰ ਸਿੰਘ ਮੈਡੀਕਲ਼ ਅਫ਼ਸਰ, ਡਾ. ਨਵਕਿਰਨਜੋਤ ਕੌਰ ਮੈਡੀਕਲ਼ ਅਫਸਰ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ ਡਾ. ਸੰਪਾਂ ਕੁਮਾਰ ਡੈਂਟਲ ਸਰਜਨ ਨੇ ਦੰਦਾਂ ਦੇ ਮਰੀਜ਼ਾਂ ਨੂੰ ਕਿਹਾ ਕਿ ਦੰਦਾਂ ਦੇ ਕਿਸੇ ਵੀ ਕਿਸਮ ਦੇ ਰੋਗਾਂ ਨੂੰ ਨਜ਼ਰ -ਅੰਦਾਜ਼ ਨਹੀਂ ਕਰਨਾ ਚਾਹੀਦਾ, ਦੰਦਾਂ ਦੀ ਸੰਭਾਲ ਕਿਸ ਤਰ੍ਹਾਂ ਕਰਨੀ ਚਾਹੀਦੀ ਹੈ ਤੇ ਦੰਦਾਂ ਦੀਆਂ ਬਿਮਾਰੀਆਂ ਤੋਂ ਕਿਸ ਤਰ੍ਹਾਂ ਬਚਣਾ ਹੈ, ਇਸ ਬਾਰੇ ਵਿਸਥਾਰ -ਪੂਰਵਿਕ ਜਾਣਕਾਰੀ ਦਿੱਤੀ ਗਈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
