ਚੰਡੀਗੜ੍ਹ, 22 ਨਵੰਬਰ (ਹਿ. ਸ.)। ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 8 ਹਥਿਆਰ, 9 ਮੈਗਜ਼ੀਨ ਅਤੇ 30 ਕਾਰਤੂਸ ਬਰਾਮਦ ਹੋਏ ਹਨ।
ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀ ਟੀਮ ਨੇ ਇਸ ਕਾਰਵਾਈ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੰਗਰੂਰ ਜੇਲ੍ਹ ਵਿੱਚ ਬੰਦ ਮੁਲਜ਼ਮਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਲੋਕਾਂ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਤਲਬ ਪਹਿਲਾਂ ਫੜੇ ਗਏ ਮੁਲਜਮ ਵੀ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਸਨ।ਇਨ੍ਹਾਂ ਤਿੰਨਾਂ ਵਿਅਕਤੀਆਂ ਖ਼ਿਲਾਫ਼ ਥਾਣਾ ਬਠਿੰਡਾ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਪੁਲਿਸ ਹੁਣ ਇਨ੍ਹਾਂ ਲੋਕਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਸ ਗਿਰੋਹ ਦੇ ਹੋਰ ਲੋਕਾਂ ਨੂੰ ਕਾਬੂ ਕੀਤਾ ਜਾ ਸਕੇ। ਜਿਕਰਯੋਗ ਹੈ ਕਿ ਪੰਜਾਬ ਪੁਲਿਸ ਪਾਕਿਸਤਾਨ ਤੋਂ ਚੱਲ ਰਹੇ ਅੱਤਵਾਦੀ ਮਾਡਿਊਲ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਦੀਵਾਲੀ ਤੋਂ ਹੁਣ ਤੱਕ ਅਜਿਹੇ 8 ਤੋਂ ਵੱਧ ਅੱਤਵਾਦੀ ਮਾਡਿਊਲ ਬੇਨਕਾਬ ਹੋ ਚੁੱਕੇ ਹਨ। ਇਨ੍ਹਾਂ ਲੋਕਾਂ ਵੱਲੋਂ ਸੂਬੇ ਦੀਆਂ ਮਸ਼ਹੂਰ ਹਸਤੀਆਂ, ਕਾਰੋਬਾਰੀਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
