ਹੁਸ਼ਿਆਰਪੁਰ, 25 ਸਤੰਬਰ (ਹਿ. ਸ.)। ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਸਕੂਲਾਂ ਦੇ ਪੱਧਰ ਨੂੰ ਹੋਰ ਵਧੇਰੇ ਬਿਹਤਰ ਬਣਾਇਆ ਜਾ ਰਿਹਾ ਹੈ।
ਉਹ ਗੁਰਦੁਆਰਾ ਸ੍ਰੀ ਕਲਗੀਧਰ ਗੋਕੁਲ ਨਗਰ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਗੋਕੁਲ ਨਗਰ ਦੇ ਤਬਾਦਲੇ ਦੀ ਰਜਿਸਟਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਬਣਾਈ ਜਾ ਰਹੀ ਹੈ, ਜੋ ਕਿ ਪ੍ਰਸੰਸਾਯੋਗ ਕਾਰਜ ਹੈ। ਉਨ੍ਹਾਂ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਲਦ ਤੋਂ ਜਲਦ ਸਕੂਲ ਦੀ ਨਵੀਂ ਇਮਾਰਤ ਬਣਾ ਕੇ ਸਰਕਾਰ ਨੂੰ ਸੌਂਪੀ ਜਾਵੇ, ਤਾਂ ਜੋ ਇਥੇ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਹੋਰ ਬਿਹਤਰ ਬੁਨਿਆਦੀ ਸੁਵਿਧਾਵਾਂ ਮਿਲ ਸਕਣ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
