ਗੁਰਦਾਸਪੁਰ, 25 ਸਤੰਬਰ (ਹਿ. ਸ.)। ਥਾਣਾ ਸਿਟੀ ਦੇ ਨਵੇਂ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਥਾਣਾ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦਾ ਨਸ਼ਾ ਅਤੇ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਜਾਂ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼ਹਿਰ ’ਚ ਹੁਲੜਬਾਜੀ ਕਰਨ ਵਾਲੇ ਸ਼ਰਾਰਤੀ ਅਨਸਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਚਾਰਜ ਸੰਭਾਲਦੇ ਹੀ ਸਟਾਫ਼ ਮੀਟਿੰਗ ਕਰਕੇ ਆਪਣੇ ਥਾਣੇ ਵਿੱਚ ਤੈਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਰਾਤ ਦੀ ਗਸ਼ਤ ਵਧਾਉਣ ਅਤੇ ਸ਼ਿਕਾਇਤਾਂ ਲੈ ਕੇ ਆਉਣ ਵਾਲਿਆਂ ਦੀਆਂ ਸ਼ਿਕਾਇਤਾਂ ਧਿਆਨ ਨਾਲ ਸੁਣਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਉਨਾਂ ਪੱਤਰਕਾਰਾਂ ਨੂੰ ਦੱਸਿਆ ਕਿ ਸ਼ਹਿਰ ਵਿੱਚ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਉਹ ਲਗਾਤਾਰ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਨਾਕੇ ਲਗਾਉਣਗੇ ਅਤੇ ਕਿਸੇ ਵੀ ਕਾਨੂੰਨ ਤੋੜਨ ਵਾਲੇ ਅਨਸਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
