cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਤ ਵਿਅਕਤੀਆਂ ਲਈ 4,42,64,328 ਰੁਪਏ ਦੀ ਮੁਆਵਜਾ ਰਾਸ਼ੀ ਜਾਰੀ
Regional

ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਤ ਵਿਅਕਤੀਆਂ ਲਈ 4,42,64,328 ਰੁਪਏ ਦੀ ਮੁਆਵਜਾ ਰਾਸ਼ੀ ਜਾਰੀ

CliQ INDIA
Last updated: September 25, 2023 2:17 pm
CliQ INDIA
Share
3 Min Read
SHARE

ਗੁਰਦਾਸਪੁਰ, 25 ਸਤੰਬਰ (ਹਿ. ਸ.)। ਪਿਛਲੇ ਮਹੀਨੇ ਜ਼ਿਲ੍ਹਾ ਗੁਰਦਾਸਪੁਰ ਦੇ ਕੁਝ ਖੇਤਰਾਂ ਵਿੱਚ ਬਰਸਾਤਾਂ ਅਤੇ ਹੜ੍ਹ ਆਉਣ ਕਾਰਨ ਫਸਲਾਂ, ਪਸ਼ੂਆਂ ਅਤੇ ਮਕਾਨਾਂ ਦਾ ਨੁਕਸਾਨ ਹੋਇਆ ਸੀ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਲ ਵਿਭਾਗ ਵੱਲੋਂ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਸਰਵੇ ਕਰਵਾਇਆ ਗਿਆ ਸੀ ਤਾਂ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਗਾਇਆ ਜਾ ਸਕੇ। ਸਰਵੇ ਰੀਪਰੋਟ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਤ ਵਿਅਕਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀ ਗਈ 4,42,64,328 ਰੁਪਏ ਦੀ ਮੁਆਵਜਾ ਰਾਸ਼ੀ ਵੰਡੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਹੜ੍ਹਾਂ ਕਾਰਨ ਪ੍ਰਭਾਵਤ ਹੋਏ ਘਰਾਂ ਦਾ ਸਰਵੇ ਕਰਨ ਤੋਂ ਬਾਅਦ ਇਹ ਸਾਹਮਣੇ ਆਇਆ ਸੀ ਕਿ 534 ਘਰ ਹੜ੍ਹ ਕਾਰਨ ਨੁਕਸਾਨੇ ਗਏ ਸਨ, ਜਿਨ੍ਹਾਂ ਦਾ ਪੰਜਾਬ ਸਰਕਾਰ ਵੱਲੋਂ 67,47,000 ਰੁਪਏ ਮੁਆਵਜਾ ਪ੍ਰਭਾਵਤ ਵਿਅਕਤੀਆਂ ਨੂੰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੜ੍ਹਾਂ ਵਿੱਚ ਮਾਰੇ ਗਏ ਪਸ਼ੂਆਂ ਦਾ 6,41,000 ਰੁਪਏ ਦਾ ਮੁਆਵਜਾ 15 ਪਸ਼ੂ ਪਾਲਕਾਂ ਨੂੰ ਵੰਡਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਉਹ ਪਸ਼ੂ ਸਨ ਜੋ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਸਨ। ਸ੍ਰੀ ਹਰਗੋਬਿੰਦਪੁਰ ਨੇੜਲੇ ਪਿੰਡ ਧੀਰੋਵਾਲ ਦੇ ਦੋ ਬੱਚੇ ਜੋ ਹੜ੍ਹ ਦੇ ਪਾਣੀ ਵਿੱਚ ਡੁੱਬ ਗਏ ਸਨ ਉਨ੍ਹਾਂ ਪੀੜ੍ਹਤ ਪਰਿਵਾਰਾਂ ਨੂੰ ਵੀ 8 ਲੱਖ ਰੁਪਏ ਦੀ ਮਾਲੀ ਸਹਾਇਤਾ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕੀਤੀ ਗਈ ਸੀ ਜਿਸ ਵਿੱਚ ਜ਼ਿਲ੍ਹੇ ਦੇ 3333 ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਣ ਦੀ ਪੁਸ਼ਟੀ ਹੋਈ ਸੀ ਅਤੇ ਇਨ੍ਹਾਂ ਕਿਸਾਨਾਂ ਲਈ 3,60,76,328 ਰੁਪਏ ਮੁਆਵਜਾ ਰਾਸ਼ੀ ਮਨਜ਼ੂਰ ਕਰਕੇ ਤਹਿਸੀਲ ਦਫ਼ਤਰਾਂ ਨੂੰ ਭੇਜੀ ਜਾ ਚੁੱਕੀ ਜੋ ਕਿ ਸਬੰਧਤ ਤਹਿਸੀਲ ਦਫ਼ਤਰਾਂ ਵੱਲੋਂ ਕਿਸਾਨਾਂ ਨੂੰ ਵੰਡੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਜਾਂ ਵਿਅਕਤੀ ਨੂੰ ਲੱਗਦਾ ਹੈ ਕਿ ਉਸਨੂੰ ਹੜ੍ਹਾਂ ਜਾਂ ਬਰਸਾਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜਾ ਨਹੀਂ ਮਿਲਿਆ ਤਾਂ ਉਹ ਆਪਣੇ ਪਿੰਡ ਦੇ ਪਟਵਾਰੀ, ਨੇੜੇ ਦੇ ਤਹਿਸੀਲ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਜਾਂ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਆਪਣੀ ਅਰਜ਼ੀ ਦੇ ਸਕਦੇ ਹਨ, ਜਿਸ ਉੱਪਰ ਤੁਰੰਤ ਕਾਰਵਾਈ ਕਰਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਦੇ ਨੁਕਸਾਨ ਤੋਂ ਪ੍ਰਭਾਵਤ ਹਰ ਵਿਅਕਤੀ ਨੂੰ ਮੁਆਵਜਾ ਦੇਣ ਲਈ ਵਚਨਬੱਧ ਹੈ।

ਹਿੰਦੂਸਥਾਨ ਸਮਾਚਾਰ /ਦਵਿੰਦਰ /ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਭੋਪਾਲ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਵਰਕਰ ਮਹਾਕੁੰਭ ਨੂੰ ਕਰਨਗੇ ਸੰਬੋਧਨ
Next Article ਪ੍ਰਧਾਨ ਮੰਤਰੀ ਨੇ ਪੰਡਿਤ ਦੀਨਦਿਆਲ ਉਪਾਧਿਆਏ ਨੂੰ ਕੀਤਾ ਯਾਦ, ਕਿਹਾ- ਉਹ ਪ੍ਰੇਰਨਾ ਸਰੋਤ ਹਨ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?