ਹੁਸ਼ਿਆਰਪੁਰ, 27 ਨਵੰਬਰ (ਹਿ. ਸ.)। ਗੁਰਦੁਆਰਾ ਪਰਮੇਸ਼ਵਰ ਭਵਨ ਅਤੇ ਮਾਊਂਟਵਿਊ ਕੌਨਸੈੰਟ ਸਕੂਲ ਜਹਾਨ ਖੇਲਾਂ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਮਨਪ੍ਰੀਤ ਸਿੰਘ ਸ਼ੇਰਪੁਰ ਵਾਲੇ ਅਤੇ ਭਾਈ ਗੁਰਮੁਖ ਸਿੰਘ ਹਰਿਆਣਾ ਵਾਲੇ ਹਜ਼ੂਰੀ ਰਾਗੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਅਤੇ ਬੱਚਿਆਂ ਵੱਲੋਂ ਕੀਰਤਨ ਕੀਤਾ ਗਿਆ।
ਇਸ ਮੌਕੇ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਵੱਲੋਂ ਹਰ ਸਾਲ ਭਾਈ ਲਾਲੋ ਜੀ ਦੀ ਯਾਦ ਵਿਚ ਦਿੱਤਾ ਜਾਂਦਾ ਭਾਈ ਲਾਲੋ ਜੀ ਅਵਾਰਡ ਇਸ ਵਾਰ ਸਮਾਜ ਦੇ ਉੱਘੇ ਸਨਅਤਕਾਰ ਗਿਆਨੀ ਅਮਰ ਸਿੰਘ ਦਸਮੇਸ਼ ਕੰਬਾਈਨ ਮਾਲੇਰਕੋਟਲਾ ਨੂੰ ਗੁਰੂ ਗ੍ਰੰਥ ਸਹਿਬ ਜੀ ਦੀ ਹਜੂਰੀ ਵਿਚ ਸੰਗਤ ਦੇ ਜੈਕਾਰਿਆਂ ਨਾਲ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ, ਇੰਦਰਜੀਤ ਸਿੰਘ ਖੀਵਾ ਪੋਤਾ ਗਿਆਨੀ ਜ਼ੈਲ ਸਿੰਘ ਸਾਬਕਾ ਰਾਸ਼ਟਰਪਤੀ, ਸੰਜੀਵ ਤਲਵਾੜ ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ, ਬਾਬਾ ਬਲਵੀਰ ਸਿੰਘ ਮੁਖੀ ਬਿਰਧ ਆਸ਼ਰਮ ਹਰਿਆਣਾ ਅਤੇ ਹੋਰਨਾਂ ਸ਼ਖਸ਼ੀਅਤਾਂ ਦੀ ਹਾਜ਼ਰੀ ਵਿੱਚ ਦਿੱਤਾ ਗਿਆ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਅਤੇ ਸਕੂਲ ਸਟਾਫ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਈਆਂ ਹੋਈਆਂ ਜਥੇਬੰਦੀਆਂ ਵੱਲੋਂ ਪ੍ਰਧਾਨ ਹਰਦੇਵ ਸਿੰਘ ਕੌਂਸਲ ਨੂੰ ਵੀ ਸਨਮਾਨਿਤ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
