ਹੁਸ਼ਿਆਰਪੁਰ, 19 ਨਵੰਬਰ (ਹਿ. ਸ.)। ਰਾਜ ਚੋਣ ਕਮਿਸ਼ਨ ਪੰਜਾਬ, ਚੰਡੀਗੜ੍ਹ ਵੱਲੋਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਹੁਸ਼ਿਆਰਪੁਰ ਬਲਰਾਜ ਸਿੰਘ ਨੇ ਦੱਸਿਆ ਕਿ ਜਾਰੀ ਪ੍ਰੋਗਰਾਮ ਅਨੁਸਾਰ 20 ਨਵੰਬਰ 2023 ਤੋਂ 30 ਨਵੰਬਰ 2023 ਤੱਕ ਵੋਟਰ ਸੂਚੀਆਂ ਦੀ ਤਿਆਰੀ ਕੀਤੀ ਜਾਵੇਗੀ ਅਤੇ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 1 ਦਸੰਬਰ 2023 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ 4 ਦਸੰਬਰ 2023 ਤੋਂ 12 ਦਸੰਬਰ 2023 ਤੱਕ ਲਏ ਜਾਣਗੇ।
ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ 13 ਦਸੰਬਰ 2023 ਤੋਂ 20 ਦਸੰਬਰ 2023 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 22 ਦਸੰਬਰ 2023 ਨੂੰ ਹੋਵੇਗੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
