ਚੰਡੀਗੜ੍ਹ, 07 ਜਨਵਰੀ (ਹਿ. ਸ.)। ਚੰਡੀਗੜ੍ਹ ”ਚ ਪੈ ਰਹੀ ਕੜਾਕੇ ਦੀ ਸਰਦੀ ਅਤੇ ਧੁੰਦ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਅਹਿਮ ਫੈਸਲਾ ਲਿਆ ਹੈ। ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਹੁਣ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ। ਜਦਕਿ ਪਹਿਲਾਂ ਸਕੂਲ 8 ਜਨਵਰੀ ਤੋਂ ਖੁੱਲ੍ਹਣੇ ਸਨ।
ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਤੱਕ ਦਾ ਸਮਾਂ 6 ਜਨਵਰੀ ਨੂੰ ਜਾਰੀ ਹੁਕਮਾਂ ਅਨੁਸਾਰ ਹੋਵੇਗਾ। ਜਿਸ ਤਹਿਤ ਸਕੂਲ ਸਵੇਰੇ 9:30 ਤੋਂ 3 ਵਜੇ ਤੱਕ ਖੁੱਲ੍ਹਣਗੇ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
