ਜਲੰਧਰ, 24 ਨਵੰਬਰ (ਹਿ. ਸ.)। ਜਲੰਧਰ ’ਚ ਧਰਨੇ ‘ਤੇ ਬੈਠੇ ਕਿਸਾਨਾਂ ਨੇ ਰੇਲਵੇ ਟਰੈਕ ਖੋਲ੍ਹ ਦਿੱਤਾ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਟਿੰਗ ਹੋਣ ਦਾ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਰੇਲਵੇ ਟ੍ਰੈਕ ਖੋਲ੍ਹਣ ਦਾ ਫੈਸਲਾ ਕੀਤਾ ਪਰ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਅਜੇ ਵੀ ਬੰਦ ਹੈ। ਰੇਲਵੇ ਟਰੈਕ ਪਿਛਲੇ 24 ਘੰਟਿਆਂ ਤੋਂ ਬੰਦ ਸੀ। ਟਰੈਕ ਬੰਦ ਹੋਣ ਕਾਰਨ ਅੱਜ ਕਰੀਬ 40 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ। ਇਨ੍ਹਾਂ ਵਿੱਚੋਂ 24 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਸਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕਰੀਬ 51 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ।ਕਿਸਾਨਾਂ ਦੇ ਧਰਨੇ ਦਾ ਅੱਜ ਚੌਥਾ ਦਿਨ ਹੈ।
ਲੁਧਿਆਣਾ ਵੱਲ ਜਾਂਦੇ ਸਮੇਂ ਪੀ. ਏ. ਪੀ. ਚੌਂਕ ਤੋਂ ਕੁੱਝ ਦੂਰੀ ’ਤੇ ਧਨੋਵਾਲੀ ਵਿਖੇ ਨੈਸ਼ਨਲ ਹਾਈਵੇਅ ’ਤੇ ਜਾਮ ਲਗਾ ਕੇ ਕਿਸਾਨ ਗੰਨੇ ਦੇ ਰੇਟ ਵਧਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਬੈਠੇ ਹਨ। ਹਾਈਵੇ ਜਾਮ ਕਾਰਨ ਸੈਂਕੜੇ ਲੋਕ ਪ੍ਰੇਸ਼ਾਨ ਹਨ। ਉਧਰ, ਦੇਰ ਰਾਤ ਕਿਸਾਨਾਂ ਵੱਲੋਂ ਹਾਈਵੇਅ ਦੀ ਸਰਵਿਸ ਲੇਨ ਖੋਲ੍ਹ ਦਿੱਤੀ ਗਈ। ਜਿਸ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲਣ ਲੱਗੀ ਸੀ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
