ਜਲੰਧਰ, 21 ਨਵੰਬਰ (ਹਿ. ਸ.) ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਧਾਰਮਕ ਜਥੇਬੰਦੀਆਂ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਮੌਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾ ਨੂੰ ਮੁੱਖ ਰੱਖਦਿਆ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿੱਚ 25.11.2023 ਨੂੰ ਨਗਰ ਕੀਰਤਨ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।
ਹਿੰਦੂਸਥਾਨ ਸਮਾਚਾਰ/ ਅਸ਼੍ਵਨੀ ਠਾਕੁਰ/ਸੰਜੀਵ
