ਹੁਸ਼ਿਆਰਪੁਰ, 16 ਨਵੰਬਰ (ਹਿ. ਸ.)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 20 ਨਵੰਬਰ 2023 ਤੋਂ ਸ਼ੁਰੂ ਹੋ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਵਿਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਸੀ.ਆਈ.ਐਸ.ਐਫ ਅਤੇ ਪੰਜਾਬ ਪੁਲਿਸ ਵਿਚ ਭਰਤੀ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਅਸਲ ਵਿੱਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰ ਕਰਵਾਉਣ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
