cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਡੀ.ਏ.ਵੀ. ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਦੋ ਗੋਲਡ ਅਤੇ ਦੋ ਸਿਲਵਰ ਮੈਡਲ ਹਾਸਿਲ ਕੀਤੇ
Regional

ਡੀ.ਏ.ਵੀ. ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਦੋ ਗੋਲਡ ਅਤੇ ਦੋ ਸਿਲਵਰ ਮੈਡਲ ਹਾਸਿਲ ਕੀਤੇ

CliQ INDIA
Last updated: August 30, 2025 6:36 am
CliQ INDIA
Share
3 Min Read
SHARE

ਜਲੰਧਰ , 29 ਅਗਸਤ (ਹਿੰ. ਸ.)| ਡੀ.ਏ.ਵੀ. ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਿੱਚ ਸਰਵੋਤਮ ਪ੍ਰਦਰਸ਼ਨ ਦੀ ਪਰੰਪਰਾ ਨੂੰ ਅੱਗੇ ਵਧਾਉਂਦੇ ਹੋਏ, ਇੱਕ ਵਾਰ ਫਿਰ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਕਾਮਯਾਬੀ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਬੀ.ਐੱਸ.ਸੀ. ਹੈਲਥ ਐਂਡ ਫਿਜ਼ਿਕਲ ਐਜੂਕੇਸ਼ਨ ਦੀ ਦੂਸਰੇ ਸਾਲ ਦੀ ਵਿਦਿਆਰਥਣ ਵੈਸ਼ਨਵੀ ਨੇ 23 ਤੋਂ 25 ਅਗਸਤ, 2025 ਤੱਕ ਪਟਿਆਲਾ ਵਿੱਚ ਹੋਈ ਸੀਨੀਅਰ ਯੋਗਾਸਨ ਸਟੇਟ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਨਾਲ ਦੋ ਸੋਨੇ ਅਤੇ ਇੱਕ ਚਾਂਦੀ ਦਾ ਤਮਗਾ ਹਾਸਲ ਕੀਤਾ, ਜੋ ਉਸਦੀ ਯੋਗਾਸਨ ਵਿੱਚ ਮਹਾਰਤ ਅਤੇ ਸਮੁੱਚੀ ਫਿਟਨੈਸ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ।ਇਸ ਦੇ ਨਾਲ ਹੀ ਯੂਨੀਵਰਸਿਟੀ ਦੀ ਹੋਰ ਵਿਦਿਆਰਥਣ ਕਵਿਤਾ, ਐਮ.ਪੀ.ਐਡ. ਨੇ 27 ਅਗਸਤ 2025 ਨੂੰ ਕਰਾਟੇ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਕੁਰੁਕਸ਼ੇਤਰ, ਹਰਿਆਣਾ ਵਿੱਚ ਆਯੋਜਿਤ ਕਰਾਟੇ ਚੈਂਪੀਅਨਸ਼ਿਪ 2025 ਵਿੱਚ ਹਿੱਸਾ ਲੈ ਕੇ ਚਾਂਦੀ ਦਾ ਤਮਗਾ ਜਿੱਤ ਕੇ ਯੂਨੀਵਰਸਿਟੀ ਦਾ ਮਾਣ ਵਧਾਇਆ।

ਡੀ.ਏ.ਵੀ. ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਮਨੋਜ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀਆਂ ਨਾ ਸਿਰਫ਼ ਯੂਨੀਵਰਸਿਟੀ ਦੇ ਮਾਣ ਨੂੰ ਵਧਾਉਂਦੀਆਂ ਹਨ, ਸਗੋਂ ਹੋਰ ਵਿਦਿਆਰਥੀਆਂ ਨੂੰ ਵੀ ਜਜ਼ਬੇ ਅਤੇ ਮਿਹਨਤ ਨਾਲ ਖੇਡਾਂ ਵੱਲ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ।ਡੀ.ਏ.ਵੀ. ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. (ਡਾ.) ਐਸ. ਕੇ. ਅਰੋੜਾ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਸਮਰਪਣ ਅਤੇ ਲਗਨ ਨਾਲ ਉਹ ਨਾ ਸਿਰਫ਼ ਅਕਾਦਮਿਕ ਖੇਤਰ ਵਿੱਚ ਬਲਕਿ ਸਹਿਕਾਰੀ ਗਤੀਵਿਧੀਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੇ ਹਨ। ਇਹ ਜਿੱਤਾਂ ਡੀ.ਏ.ਵੀ. ਯੂਨੀਵਰਸਿਟੀ ਦੇ ਵਿਦਿਆਰਥੀਆਂ ਪ੍ਰਤੀ ਸਮਰਪਣ ਨੂੰ ਦਰਸਾਉਂਦੀਆਂ ਹਨ ਜੋ ਹਰ ਪੱਖੋਂ ਸੰਪੂਰਨ ਵਿਕਾਸ ਨੂੰ ਪ੍ਰੋਤਸਾਹਿਤ ਕਰਦਾ ਹੈ।ਫਿਜ਼ਿਕਲ ਐਜੂਕੇਸ਼ਨ ਵਿਭਾਗ ਦੇ ਡਾਇਰੈਕਟਰ ਡਾ. ਯਸ਼ਬੀਰ ਸਿੰਘ ਨੇ ਕਿਹਾ, “ਵੈਸ਼ਨਵੀ ਅਤੇ ਕਵਿਤਾ ਦੀਆਂ ਪ੍ਰਾਪਤੀਆਂ ਨਿਰੰਤਰ ਪ੍ਰਸ਼ਿਕਸ਼ਣ, ਅਨੁਸ਼ਾਸਨ ਅਤੇ ਜਜ਼ਬੇ ਦਾ ਨਤੀਜਾ ਹਨ। ਉਹ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਉਨ੍ਹਾਂ ਨੂੰ ਖੇਡਾਂ ਨੂੰ ਕਰੀਅਰ ਅਤੇ ਜੀਵਨਸ਼ੈਲੀ ਦੇ ਚੋਣ ਵਜੋਂ ਅਪਣਾਉਣ ਲਈ ਪ੍ਰੇਰਿਤ ਕਰਦੀਆਂ ਹਨ।” ਜੇਤੂ ਵਿਦਿਆਰਥਣਾ ਨੇ ਆਪਣੀ ਜਿੱਤ ਦਾ ਸਿਹਰਾ ਡੀ.ਏ.ਵੀ. ਯੂਨੀਵਰਸਿਟੀ ਅਤੇ ਫਿਜ਼ਿਕਲ ਐਜੂਕੇਸ਼ਨ ਵਿਭਾਗ ਦੇ ਅਧਿਆਪਕਾਂ ਨੂੰ ਦਿੱਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਵਿਸ਼ਵ-ਪੱਧਰੀ ਸਹੂਲਤਾਂ ਅਤੇ ਸ਼ਾਨਦਾਰ ਮੌਕੇ ਪ੍ਰਦਾਨ ਕੀਤੇ। ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਜਿਸ ਨਾਲ ਯੂਨੀਵਰਸਿਟੀ ਦੇ ਮਾਣ ਵਿਚ ਵੀ ਹੋਰ ਵਾਧਾ ਹੋਇਆ।

—————

ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਪੀਓਕੇ ਦੇ ਦਿਆਮਾਰ ’ਚ ਸਾਂਝੀ ਚੈੱਕ ਪੋਸਟ ‘ਤੇ ਹਮਲਾ, ਗਿਲਗਿਤ-ਬਾਲਟਿਸਤਾਨ ਸਕਾਊਟਸ ਦੇ ਦੋ ਜਵਾਨ ਮਾਰੇ ਗਏ
Next Article ਜਾਪਾਨੀ ਤਕਨਾਲੋਜੀ-ਭਾਰਤੀ ਪ੍ਰਤਿਭਾ ਕਰ ਸਕਦੀ ਹੈ ਵਿਸ਼ਵਵਿਆਪੀ ਤਬਦੀਲੀ ਦੀ ਅਗਵਾਈ: ਪ੍ਰਧਾਨ ਮੰਤਰੀ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?