ਲੁਧਿਆਣਾ, 05 ਜਨਵਰੀ (ਹਿ. ਸ.)। ਤੀਜਾ ਵਾਤਾਵਰਨ ਸੰਭਾਲ ਮੇਲਾ-2024 ਸਥਾਨਕ ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਨਗਰ ਨਿਗਮ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ ਸੰਭਾਲ ਸਬੰਧੀ 100 ਤੋਂ ਵਧੇਰੇ ਸਟਾਲਾਂ ਲਗਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਦੇਸੀ ਪ੍ਰਜਾਤੀ ਵਾਲੇ ਵੱਧ ਤੋਂ ਵੱਧ ਦਰੱਖਤਾਂ ਸਬੰਧੀ, ਪਾਣੀ ਦੀ ਸੰਭਾਲ ਸਬੰਧੀ, ਮਿੱਟੀ ਦੀ ਸੰਭਾਲ ਸਬੰਧੀ, ਜੈਵਿਕ ਰਸੋਈ ਬਾਗਬਾਨੀ ਸਬੰਧੀ, ਪਾਣੀ ਪ੍ਰਬੰਧਨ ਤੇ ਕੰਪੋਸਟਿੰਗ ਸਬੰਧੀ, ਹਵਾ ਪ੍ਰਦੂਸ਼ਣ ਵਿੱਚ ਕਮੀ, ਆਵਾਜ ਪ੍ਰਦੂਸ਼ਣ, ਊਰਜਾ ਦੀ ਬੱਚਤ, ਸੋਲਰ ਐਨਰਜੀ, ਬਾਜਰੇ ‘ਤੇ ਵਿਸ਼ੇਸ਼ ਜ਼ੋਰ ਨਾਲ ਸਿਹਤਮੰਦ ਭੋਜਨ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਇਸ ਸਬੰਧ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ‘ਸੋਚੋ (ਵਾਤਾਵਰਨ ਦੇ ਇਲਾਜ ਤੇ ਸੰਭਾਲ ਵਾਲੀ ਸੋਸਾਇਟੀ) ਇੱਕ ਨਾਨ-ਪ੍ਰੋਫਿਟ ਸੰਸਥਾ ਹੈ ਜਿਹੜੀ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਲੋਕਾਂ ਨੂੰ ਮੁੜ ਤੋਂ ਕੁਦਰਤ ਨਾਲ ਜੋੜਨ ਲਈ ਕੰਮ ਕਰ ਰਹੀ ਹੈ। ਇਹ ਸੰਸਥਾ ਪਿਛਲੇ ਦੋ ਸਾਲਾਂ ਤੋਂ ਵਾਤਾਵਰਨ ਸੰਭਾਲ ਮੇਲੇ ਆਯੋਜਿਤ ਕਰਵਾ ਰਹੀ ਹੈ ਜਿਸ ਰਾਹੀਂ ਲੋਕਾਂ ਵਿੱਚ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ।
ਮਲਿਕ ਨੇ ਦੱਸਿਆ ਕਿ ਇਸ ਵਾਤਾਵਰਨ ਸੰਭਾਲ ਮੇਲੇ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਗ੍ਰਾਮ ਪੰਚਾਇਤਾਂ, ਐਨ.ਜੀ.ਓ
