ਬਟਾਲਾ, 27 ਸਤੰਬਰ (ਹਿ. ਸ.)। ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਕਿ ਪੰਜਾਬ ਸਰਕਾਰ ਦੇ ਸਾਇੰਸ, ਟੈਕਨਾਲਜੀ ਅਤੇ ਇਨਵਾਇਰਮੈਂਟ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਹੁਣ ਪਲਾਸਟਿਕ/ਚਾਇਨਾ/ਸਿੰਥੈਟਿਕ ਡੋਰ ਜਾਂ ਉਹ ਡੋਰ ਜਿਸ ਉੱਪਰ ਜਿਸ ਉੱਪਰ ਕੱਚ ਦੀ ਪਰਤ ਚੜ੍ਹੀ ਹੋਵੇਗੀ। ਉਸ ਡੋਰ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਨਵੇਂ ਨੋਟੀਫਿਕੇਸ਼ਨ ਅਨੁਸਾਰ ਪਾਬੰਦੀਸ਼ੁਦਾ ਡੋਰ ਦੀ ਵਰਤੋਂ, ਮੈਨੂਫੈਕਚਰਿੰਗ, ਸਟੋਰੇਜ ਅਤੇ ਸੇਲ ਕਰਨ ਵਾਲੇ ਵਿਅਕਤੀ ਨੂੰ ਵਾਤਾਵਰਨ ਰੱਖਿਆ ਕਾਨੂੰਨ 1986 ਤਹਿਤ 5 ਸਾਲ ਤੱਕ ਦੀ ਜੇਲ ਅਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਸ ਵਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਬਿਲਕੁਲ ਨਹੀਂ ਹੋਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਦੀ ਨਵੀਂ ਨੋਟੀਫਿਕੇਸ਼ਨ ਤਹਿਤ ਹੁਣ ਸਾਰੇ ਐਗਜੈਕਟਿਵ ਮੈਜਿਸਟਰੇਟ, ਵਾਈਲਡ ਲਾਈਫ ਇੰਸਪੈਕਟਰ, ਪੁਲਿਸ ਵਿਭਾਗ ਦੇ ਸਬ-ਇੰਸਪੈਕਟਰ ਪੱਧਰ ਤੱਕ ਅਧਿਕਾਰੀ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਏ.ਈ.ਓ ਅਤੇ ਨਗਰ ਕੌਂਸਲਾਂ ਤੇ ਨਗਰ ਨਿਗਮ ਦੇ ਕਲਾਸ-ਸੀ ਗੁਰੱਪ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪਾਬੰਦੀਸ਼ੁਦਾ ਡੋਰ ਨੂੰ ਰੋਕਣ ਅਤੇ ਪਰਚਾ ਕਰਨ ਦੀਆਂ ਤਾਕਤਾਂ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਜ਼ਿਲੇ ਵਿੱਚ ਪਾਬੰਦੀਸ਼ੁਦਾ ਡੋਰ ਦੀ ਮੈਨੂਫੈਕਚਰਿੰਗ, ਵਿਕਰੀ, ਸਟੋਰੇਜ ਅਤੇ ਵਰਤੋਂ ਨੂੰ ਰੋਕਣ ਲਈ ਚੌਕਸੀ ਵਰਤਣ ਤਾਂ ਜੋ ਆਪਣੇ ਜ਼ਿਲ੍ਹੇ ਨੂੰ ਪਾਬੰਦੀਸ਼ੁਦਾ ਡੋਰ ਤੋਂ ਪੂਰੀ ਤਰਾਂ ਮੁਕਤ ਕੀਤਾ ਜਾ ਸਕੇ। ਉਨਾਂ ਅਧਿਕਾਰੀ ਨੂੰ ਕਿਹਾ ਕਿ ਇਸ ਸਬੰਧੀ ਰੋਜ਼ਾਨਾ ਚੈਕਿੰਗ ਕਰਕੇ ਇਸਦੀ ਰਿਪੋਰਟ ਸਬੰਧਤ ਐੱਸ.ਡੀ.ਐੱਮ. ਅਤੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜੀ ਜਾਵੇ। ਉਨਾਂ ਨੇ ਵਪਾਰ ਮੰਡਲ ਦੇ ਨੁਮਾਇੰਦਿਆਂ ਨੂੰ ਵੀ ਕਿਹਾ ਹੈ ਕਿ ਉਹ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪਾਬੰਦੀਸ਼ੁਦਾ ਡੋਰ ਦੀ ਸਟੋਰੇਜ ਅਤੇ ਵਿਕਰੀ ਬਿਲਕੁੱਲ ਨਾ ਕਰਨ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
