ਫਤਿਹਗੜ੍ਹ ਚੂੜੀਆਂ/ਬਟਾਲਾ, 21 ਅਗਸਤ (ਹਿੰ. ਸ.)। ਹਲਕਾ ਫਤਿਹਗੜ੍ਹ ਚੂੜੀਆਂ ਦੇ ਲੋਕਾਂ ਨੂੰ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਮੰਤਵ ਨਾਲ ਹਲਕਾ ਇੰਚਾਰਜ ਅਤੇ ਸਾਬਕਾ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਬੱਜੂਮਾਨ ਅਤੇ ਛਿੱਤ ਵਿੱਚ ਮੀਟਿੰਗ ਕੀਤੀ ਗਈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ’ਤੇ ਹੱਲ ਕੀਤੀਆਂ ਗਈਆਂ।
ਪਿੰਡ ਵਾਸੀਆਂ ਨੂੰ ਮੁਖਾਤਿਬ ਹੁੰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਹਰੇਕ ਵਰਗ ਦੇ ਹਿੱਤ ਵਿੱਚ ਫੈਸਲੇ ਲਏ ਗਏ ਹਨ ਅਤੇ ਲੋਕਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰਨ ਲਈ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।
ਉਨਾਂ ਦੱਸਿਆ ਕਿ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੇ ਆਮ ਲੋਕਾਂ ਤੋਂ ਦੂਰੀ ਬਣਾ ਕੇ ਰੱਖੀ ਅਤੇ ਲੋਕਹਿੱਤਾਂ ਨੂੰ ਅਣਗੋਲਿਆਂ ਕੀਤਾ ਗਿਆ। ਪਰ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀ ਸਾਰ ਲਈ ਅਤੇ ਉਨਾਂ ਦੇ ਹਿੱਤ ਵਿੱਚ ਕੰਮ ਕੀਤਾ। ਉਨਾਂ ਕਿਹਾ ਕਿ ਗੱਲ ਚਾਹੇ ਲੋਕਾਂ ਨੂੰ 600 ਯੂਨਿਟ ਬਿਜਲੀ ਮਾਫੀ ਦੀ ਹੋਵੇ, ਸਿਹਤ ਸਹੂਲਤਾਂ ਨੂੰ ਲੈ ਕੇ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਹੋਵੇ ਜਾਂ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ‘ਸਕੂਲ ਆਫ ਐਂਮੀਨੈਸ ’ ਖੋਲ੍ਹਣ ਦੀ ਗੱਲ ਹੋਵੇ, ਆਪ ਸਰਕਾਰ ਨੇ ਲੋਕਹਿੱਤਾਂ ਨੂੰ ਤਰਜੀਹ ਦਿੱਤੀ ਅਤੇ ਹਰੇਕ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ
