ਫਾਜਿ਼ਲਕਾ, 01 ਦਸੰਬਰ (ਹਿ. ਸ.)। ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਸ਼ੇਰੇ ਵਾਲ਼ਾ ਵਿਖ਼ੇ ਜਣ ਸੁਣਵਾਈ ਕਰਦਿਆਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ਤੇ ਹੱਲ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦੁਵਾਇਆ ਕਿ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਪਿੰਡ ਸ਼ੇਰੇ ਵਾਲ਼ਾ ਵਿਖ਼ੇ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ।
ਇਸ ਮੌਕੇ ਬੋਲਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਕ ਪਾਸੇ ਜਿੱਥੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਉਥੇ ਹੀ ਰਾਜ ਵਿਚ ਸਿੱਖਿਆ ਅਤੇ ਸਿਹਤ ਸੈਕਟਰ ਦੀ ਮਜਬੂਤੀ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਸਮਾਜ ਭਲਾਈ ਦੀਆਂ ਸਕੀਮਾਂ ਰਾਹੀਂ ਸਮਾਜ ਦੇ ਕਮਜੋਰ ਵਰਗਾਂ ਲਈ ਵਧ ਚੜ੍ਹ ਕੇ ਕੰਮ ਸੂੁਬਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜਾਬ ਸਰਕਾਰ ਨੇ ਹੁਣੇ ਸ਼ੁਰੂ ਕੀਤੀ ਹੈ ਜਿਸ ਨਾਲ ਲੋਕਾਂ ਨੂੰ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਹਰੇਕ ਖੇਤਰ ਤੋਂ ਧਾਰਮਿਕ ਸਥਾਨਾਂ ਲਈ ਯਾਤਰਾ ਜਾਵੇਗੀ।
ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ
