cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਪੰਜਾਬ ‘ਚ ਲਾਗੂ ਹੋਵੇ ਇੱਕ ਜ਼ਿਲ੍ਹਾ ਇੱਕ ਉਤਪਾਦ ਯੋਜਨਾ: ਸਚਦੇਵਾ
Regional

ਪੰਜਾਬ ‘ਚ ਲਾਗੂ ਹੋਵੇ ਇੱਕ ਜ਼ਿਲ੍ਹਾ ਇੱਕ ਉਤਪਾਦ ਯੋਜਨਾ: ਸਚਦੇਵਾ

CliQ INDIA
Last updated: December 11, 2023 9:00 pm
CliQ INDIA
Share
4 Min Read
SHARE

ਅੰਮ੍ਰਿਤਸਰ, 11 ਦਸੰਬਰ (ਹਿ. ਸ.)। ਪੰਜਾਬ ਸਰਕਾਰ ਵੱਲੋਂ ਹਾਲ ਹੀ ’ਚ ਪਹਿਲੀ ਵਾਰ ਆਯੋਜਿਤ ਕੀਤੀ ਗਈ ਸਰਕਾਰ ਸਨਅਤ ਮਿਲਣੀ ਪ੍ਰੋਗਰਾਮ ਦੀ ਪ੍ਰਸ਼ੰਸਾ ਕਰਦੇ ਹੋਏ ਪੀ. ਐਚ. ਡੀ. ਚੈਂਬਰ ਆਫ ਕਮਰਸ ਐਂਡ ਇੰਡਸਟਰੀ ਪੰਜਾਬ ਦੇ ਉਦਯੋਗਪਤੀਆਂ ਨੇ ਸੂਬੇ ਵਿੱਚ ਇੱਕ ਜਿਲ੍ਹਾ ਇੱਕ ਉਤਪਾਦ ਯੋਜਨਾ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਮੰਗ ਚੁੱਕੀ ਹੈ। ਇਸ ਯੋਜਨਾ ਨਾਲ ਜਿਥੇ ਹਰ ਜ਼ਿਲ੍ਹੇ ਦੇ ਵਿਸ਼ੇਸ਼ ਉਦਯੋਗਾਂ ਨੂੰ ਵਿਸ਼ਵ ਪੱਧਰ ਉੱਤੇ ਨਵੀਂ ਪਛਾਣ ਮਿਲੇਗੀ। ਪੀ. ਐਚ. ਡੀ. ਚੈਂਬਰ ਆਫ ਕਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਦੀ ਅਰਥ ਵਿਵਸਥਾ ਤੇ ਉਦਯੋਗਿਕ ਵਿਕਾਸ ਲਈ ਤਿਆਰ ਕੀਤੀ ਗਈ ਇੱਕ ਰਿਪੋਰਟ ਜਿਸ ਵਿਚ ਪੰਜਾਬ ਵਿੱਚ ਉਭਰਦੀ ਆਰਥਿਕ ਅਤੇ ਕਾਰੋਬਾਰ ਗਤੀਸ਼ੀਲਤਾ ਬਾਰੇ ਸਾਰਾ ਰਿਕਾਰਡ ਸੀ ਪਾਈਟੈਕਸ ਵਿੱਚ ਆਉਣ ਵਾਲੇ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਸੌਂਪੀ ਗਈ। ਇਥੇ ਮੀਡੀਆ ਨੂੰ ਰਿਪੋਰਟ ਜਾਰੀ ਕਰਦੇ ਹੋਏ ਪੀਐਚਡੀ ਚੈਂਬਰ ਆਫ ਕਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦੇ ਚੇਅਰ ਆਰ. ਐਸ. ਐਸ. ਸਚਦੇਵਾ ਨੇ ਕਿਹਾ ਕਿ ਇਹ ਉਦਯੋਗਪਤੀਆਂ ਦੇ ਲਈ ਆਪਣਾ ਉਦਯੋਗਿਕ ਦ੍ਰਿਸ਼ਟੀਕੋਣ ਸਾਂਝਾ ਕਰਨ ਦਾ ਇੱਕ ਸ਼ਾਨਦਾਰ ਮੌਕਾ ਹੈ।

ਸਚਦੇਵਾ ਨੇ ਕਿਹਾ ਕਿ ਇਹ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਅਨੁਕੂਲ ਮਾਹੌਲ ਪ੍ਰਦਾਨ ਕਰੇਗਾ ਤੇ ਪੰਜਾਬ ਨੂੰ ਦੇਸ਼ ਵਿੱਚ ਆਗਾਮੀ ਉਦਯੋਗਿਕ ਸੂਬਾ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਨੇ ਮਹਾਮਾਰੀ ਤੋਂ ਬਾਅਦ ਤੇਜ਼ੀ ਨਾਲ ਅਰਥ ਵਿਵਸਥਾ ਵਿੱਚ ਸੁਧਾਰ ਕਰਕੇ ਦਿਖਾਇਆ ਹੈ ਅਤੇ ਘਰੇਲੂ ਉਤਪਾਦ 2022-23 ’ਚ 6 ਪ੍ਰਤੀਸ਼ਤ ਦੀ ਦਰ ਨਾਲ ਵਾਧਾ ਹੋਇਆ ਹੈ। ਜੀ ਐਸਡੀਪੀ ਵਿੱਚ ਸੂਬੇ ਦੀ ਹਿੱਸੇਦਾਰੀ ਸਾਲ 2011-12 ਵਿੱਚ 44 ਫੀਸਦੀ ਤੋਂ ਵੱਧ ਕੇ ਸਾਲ 2022-23 ਵਿੱਚ 46 ਫੀਸਦੀ ਹੋ ਗਈ ਹੈ। ਕੁਝ ਸਾਲਾਂ ਤੱਕ ਉਦਯੋਗਿਕ ਖੇਤਰ ਦੇ ਵਿਕਾਸ ’ਚ ਗਿਰਾਵਟ ਤੋਂ ਬਾਅਦ ਇਹ ਸਾਲ 2021 ਵਿੱਚ ਜੀਰੋ ਪੁਆਇੰਟ ਤੋਂ 31 ਫੀਸਦੀ ਦੇ ਵੱਧੇ ਨਾਲ ਸਾਲ 2021-22 ਵਿੱਚ 7 ਫੀਸਦੀ ਹੋ ਗਈ ਹੈ।

ਉਨਾਂ ਕਿਹਾ ਕਿ ਸਾਲ 2022-23 ਵਿੱਚ ਪੰਜਾਬ ਦਾ ਉਦਯੋਗਿਕ ਖੇਤਰ 4 ਪ੍ਰਤੀਸ਼ਤ ਦੀ ਦਰ ਨਾਲ ਵਧਿਆ ਹੈ ਅਤੇ ਪੀਐਚਡੀ ਚੈਂਬਰ ਨੇ ਚੰਡੀਗੜ੍ਹ ਰਾਜਧਾਨੀ ਖੇਤਰ ਦੇ ਗਠਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਮਤਾ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਦੀ ਪ੍ਰਧਾਨਗੀ ਵਿੱਚ ਉੱਚ ਪੱਧਰੀ ਕਮੇਟੀ ਜਿਸ ਵਿੱਚ ਆਸਪਾਸ ਦੇ ਚਾਰ ਜਿਲਿਆਂ ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਰੋਪੜ ਅਤੇ ਸਰਕਾਰ ਦੇ ਹਿੱਸੇਦਾਰ ਸ਼ਾਮਿਲ ਹਨ। ਸਚਦੇਵਾ ਨੇ ਅੱਗੇ ਕਿਹਾ ਕਿ ਅਗਲੇ 10 ਸਾਲਾਂ ਲਈ ਇਸ ਖੇਤਰ ਦੀ ਯੋਜਨਾ ਬਣਾਉਣ ਅਤੇ ਵਿਕਸਿਤ ਕਰਨ ਲਈ ਪੁਲਿਸ ਵਿਕਾਸ ਏਜੰਸੀਆਂ ਜਿਵੇਂ ਨਗਰ ਕੌਂਸਲ, ਗਮਾਡਾ, ਪੁੱਡਾ, ਫਾਇਰ , ਪੀ. ਡਬਿਲਊ. ਡੀ. ਅਤੇ ਹੋਰਨਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਦਾ ਹਿੱਸਾ ਹੋਣਾ ਚਾਹੀਦਾ ਹੈ। ਸਚਦੇਵਾ ਨੇ ਕਿਹਾ ਕਿ ਜੀਐਸਟੀ ਮੁਆਵਜੇ ਤੋਂ ਬਾਅਦ ਦੇ ਯੁਗ ਵਿੱਚ ਪੰਜਾਬ ਸਰਕਾਰ ਨੇ ਵਿੱਤੀ ਪ੍ਰਬੰਧਨ ਬਹੁਤ ਹੀ ਚੰਗੀ ਤਰ੍ਹਾਂ ਨਾਲ ਕੀਤਾ ਹੈ ਅਤੇ ਪੀਐਚਡੀ ਚੈਂਬਰ ਚੰਗੇ ਵਿੱਤੀ ਪ੍ਰਬੰਧਨ ਲਈ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕਰਦਾ ਹੈ।

ਉਕਤ ਰਿਪੋਰਟ ਵਿੱਚ ਪੰਜਾਬ ਦੇ ਵਪਾਰਕ ਆਰਥਿਕ ਮਾਹੌਲ ਅਤੇ ਵਿਕਾਸ ਰਣਨੀਤੀ ਸਮੇਤ ਆਰਥਿਕ ਅਤੇ ਹੋਰ ਉਦਯੋਗਿਕ ਮਾਹੌਲ ਵਿੱਚ ਹਾਲ ਹੀ ਦੇ ਵਿਕਾਸ ਅਤੇ ਵਿਕਾਸ ਦੀਆਂ ਉਮੀਦਾਂ ਵਾਲੇ ਖੇਤਰ ਅਤੇ ਹੋਰਨਾਂ ਰਾਜਾਂ ਦੀ ਤੁਲਨਾ ਵਿੱਚ ਪੰਜਾਬ ਦੀ ਅਰਥ ਵਿਵਸਥਾ ਦੀ ਸਥਿਤੀ ਨੂੰ ਸ਼ਾਮਿਲ ਕੀਤਾ ਗਿਆ ਹੈ। ਉਦਯੋਗਪਤੀਆਂ ਦੀ ਮੰਗ ਹੈ ਕਿ ਵੱਖ-ਵੱਖ ਮਾਧਿਅਮ ਤੋਂ ਮਿਲਣ ਵਾਲਾ ਇਨਸੈਂਟਿਵ ਵਧਾਇਆ ਜਾਵੇ ਅਤੇ ਸੂਬੇ ਦੇ ਉਦੋਗਿਕ ਖੇਤਰਾਂ ’ਚ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਜਾਵੇ। ਇਸ ਨਾਲ ਉਦਯੋਗਪਤੀਆਂ ਦਾ ਆਪਣਾ ਉਤਪਾਦ ਇੱਕ ਸਥਾਨ ਤੋਂ ਦੂਸਰੇ ਸਥਾਨ ਉੱਤੇ ਪਹੁੰਚਾਉਣ ਵਿੱਚ ਮਦਦ ਮਿਲ ਸਕੇਗੀ। ਇਸ ਮੌਕੇ ਪੀਐਚਡੀ ਚੈਂਬਰ ਆਫ ਕਮਰਸ ਐਂਡ ਇੰਡਸਟਰੀ ਦੇ ਖੇਤਰੀ ਨਿਰਦੇਸ਼ਕ ਭਾਰਤੀ ਸੂਦ, ਖੇਤਰੀ ਆਯੋਜਿਕ ਜੈਦੀਪ ਸਿੰਘ ਸਮੇਤ ਹੋਰ ਕਈ ਪ੍ਰਮੁੱਖ ਸ਼ਖਸ਼ੀਅਤਾਂ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਪੂਰਬੀ ਈਰਾਨ ‘ਚ ਹਾਈਡ੍ਰੋਕਾਰਬਨ ਰਿਫਾਇਨਰੀ ਵਿੱਚ ਅੱਗ ਲੱਗਣ ਨਾਲ ਧਮਾਕਾ
Next Article ਈਡੀ ਵੱਲੋਂ ਝਾਰਖੰਡ ਦੇ ਮੁੱਖ ਮੰਤਰੀ ਸੋਰੇਨ ਨੂੰ ਸੰਮਨ ਜਾਰੀ, ਮੰਗਲਵਾਰ ਨੂੰ ਪੁੱਛਗਿੱਛ ਲਈ ਬੁਲਾਇਆ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?