cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਪੰਜਾਬ ‘ਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ
Regional

ਪੰਜਾਬ ‘ਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

CliQ INDIA
Last updated: July 13, 2025 6:36 am
CliQ INDIA
Share
3 Min Read
SHARE

ਚੰਡੀਗੜ੍ਹ, 12 ਜੁਲਾਈ (ਹਿੰ. ਸ.)। ਕੌਮੀ ਮੱਛੀ ਪਾਲਕ ਦਿਵਸ ਮੌਕੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ‘ਚ ਮੱਛੀ ਪਾਲਣ ਖੇਤਰ ਲਗਾਤਾਰ ਵੱਧ-ਫੁੱਲ ਰਿਹਾ ਹੈ ਅਤੇ ਸੂਬੇ ਵਿੱਚ ਪਾਣੀ ਦੇ ਕੁਦਰਤੀ ਸਰੋਤਾਂ, ਨਿੱਜੀ ਤਲਾਬਾਂ ਅਤੇ ਛੱਪੜਾਂ ‘ਚੋਂ ਸਾਲਾਨਾ 2 ਲੱਖ ਮੀਟ੍ਰਿਕ ਟਨ ਮੱਛੀ ਪੈਦਾ ਕੀਤੀ ਜਾ ਰਹੀ ਹੈ।

ਮੱਛੀ ਪਾਲਣ ਖੇਤਰ ਦੀ ਪ੍ਰਗਤੀ ‘ਤੇ ਚਾਨਣਾ ਪਾਉਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ 43,683 ਏਕੜ ਤੋਂ ਵੱਧ ਰਕਬਾ ਮੱਛੀ ਪਾਲਣ ਅਧੀਨ ਅਤੇ ਕਰੀਬ 985 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ, ਜੋ ਰਾਜ ਵਿੱਚ ਜਲ-ਜੀਵਾਂ ਦੇ ਪਾਲਣ-ਪੋਸ਼ਣ ਦੇ ਵਧ ਰਹੇ ਰੁਝਾਨ ਨੂੰ ਦਰਸਾਉਂਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੱਛੀ ਪਾਲਣ ਖੇਤਰ ਦੇ ਵਿਕਾਸ ਲਈ 16 ਸਰਕਾਰੀ ਮੱਛੀ ਪੂੰਗ ਫਾਰਮ, 11 ਮੱਛੀ ਫੀਡ ਮਿੱਲਾਂ ਅਤੇ 7 ਲੈਬਾਟਰੀਆਂ ਸਰਗਰਮੀ ਨਾਲ ਸੂਬੇ ਦੇ ਕਿਸਾਨਾਂ ਦੀ ਮਦਦ ਲਈ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ 637 ਮੱਛੀ ਪਾਲਕਾਂ ਨੂੰ ਮੱਛੀ ਪਾਲਣ ਦੇ ਵੱਖ-ਵੱਖ ਪ੍ਰੋਜੈਕਟਾਂ ਤਹਿਤ 30.64 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ ਜਿਸ ਵਿੱਚ ਮੱਛੀ ਅਤੇ ਝੀਂਗਾ ਪਾਲਣ ਲਈ ਤਲਾਅ ਦੀ ਉਸਾਰੀ, ਮੱਛੀ ਫੀਡ ਮਿੱਲਾਂ, ਰੀਸਰਕੁਲੇਟਰੀ ਐਕੁਆਕਲਚਰ ਸਿਸਟਮ (ਆਰਏਐਸ), ਬਾਇਓਫਲੌਕ-ਕਲਚਰ ਸਿਸਟਮ, ਆਈਸ ਬਾਕਸ ਦੀ ਸਹੂਲਤ ਵਾਲੇ ਇੰਸੂਲੇਟਿਡ ਵਾਹਨ, ਮੋਟਰਸਾਈਕਲ ਅਤੇ ਆਟੋ-ਰਿਕਸ਼ਾ ਸ਼ਾਮਲ ਹਨ, ਜਿਨ੍ਹਾਂ ‘ਤੇ 40 ਤੋਂ 60 ਫੀਸਦ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਸਾਫ਼-ਸੁਥਰੇ ਵਾਤਾਵਰਣ ਵਿੱਚ ਮੱਛੀ ਅਤੇ ਮੱਛੀ ਉਤਪਾਦਾਂ ਦੀ ਵਿਕਰੀ ਲਈ 8 ਪ੍ਰਾਈਵੇਟ ਫਿਸ਼ ਕਿਓਸਕ ਵੀ ਸਥਾਪਤ ਕੀਤੇ ਗਏ ਹਨ।

ਸੂਬੇ ਦੇ ਮੱਛੀ ਪਾਲਕਾਂ ਨੂੰ ਕੌਮੀ ਮੱਛੀ ਪਾਲਕ ਦਿਹਾੜੇ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਮੱਛੀ ਪਾਲਣ ਖੇਤਰ ਚੰਗੀ ਤਰ੍ਹਾਂ ਵਧ-ਫੁੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਯਤਨਾਂ ਨੇ ਮੱਛੀ ਪਾਲਣ ਅਤੇ ਸਹਾਇਕ ਉਦਯੋਗਾਂ ਵਿੱਚ ਵਿਕਾਸ ਲਈ ਵਿਸ਼ਾਲ ਸੰਭਾਵਨਾਵਾਂ ਪੈਦਾ ਕਰਨ ਦੇ ਨਾਲ-ਨਾਲ ਮੱਛੀ ਅਤੇ ਝੀਂਗਾ ਪ੍ਰੋਸੈਸਿੰਗ ਲਈ ਵਿਕਾਸ ਦੇ ਨਵੇਂ ਰਾਹ ਖੋਲ੍ਹੇ ਹਨ। ਇਸ ਪ੍ਰਗਤੀ ਸਦਕਾ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।

ਮੱਛੀ ਪਾਲਣ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਨੂੰ ਸਵੈ-ਰੁਜ਼ਗਾਰ ਦੇ ਇੱਕ ਫਾਇਦੇਮੰਦ ਮੌਕੇ ਵਜੋਂ ਦੇਖਣ ਦੀ ਅਪੀਲ ਕਰਦਿਆਂ ਇਸ ਉੱਦਮ ਨੂੰ ਅਪਣਾ ਕੇ ਰਾਜ ਦੇ ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਕਿਹਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਬ੍ਰਾਜ਼ੀਲ ਦਾ ਰਾਸ਼ਟਰਪਤੀ ਦਫ਼ਤਰ ਅਮਰੀਕਾ ਤੋਂ ਆਉਣ ਵਾਲੇ ‘ਬੋਲਸੋਨਾਰੋ ਇਫੈਕਟ ਟੈਰਿਫ’ ਨੂੰ ਰਿਸੀਵ ਨਹੀਂ ਕਰੇਗਾ
Next Article ਛੱਤੀਸਗੜ੍ਹ : ਸੁਕਮਾ ਵਿੱਚ 1.18 ਕਰੋੜ ਦੇ ਇਨਾਮੀ 23 ਨਕਸਲੀਆਂ ਵੱਲੋਂ ਆਤਮ ਸਮਰਪਣ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?