ਗੁਰਦਾਸਪੁਰ, 03 ਅਕਤੂਬਰ (ਹਿ. ਸ.)। ਭਾਰਤ ਭੂਸ਼ਨ ਸ਼ਰਮਾਂ ਨੇ ਅੱਜ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਭਾਰਤ ਭੂਸ਼ਨ ਸ਼ਰਮਾਂ ਦੇ ਅਹੁਦਾ ਸੰਭਾਲਣ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ਼ਮਸ਼ੇਰ ਸਿੰਘ, ਮਾਰਕਿਟ ਕਮੇਟੀ ਦਾ ਸਟਾਫ ਅਤੇ ਹੋਰ ਆਗੂ ਵੀ ਹਾਜ਼ਰ ਸਨ।
ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਹਾਈਕਮਾਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਨਸ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਸੇਵਾ ਉਨ੍ਹਾਂ ਦੀ ਜ਼ਿੰਦਗੀ ਦੀ ਮੁੱਖ ਮਨੋਰਥ ਹੈ ਅਤੇ ਉਹ ਇਸ ਅਹੁਦੇ ਜਰੀਏ ਵੀ ਆਪਣੇ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਦੀ ਸੇਵਾ ਲਈ ਹਮੇਸ਼ਾਂ ਤਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਉਨ੍ਹਾਂ ਦੇ ਦਫ਼ਤਰ ਅਤੇ ਘਰ ਦੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ ਹਨ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
