ਮੋਹਾਲੀ, 14 ਅਗਸਤ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਕਰੀਬ 12:30 ਵਜੇ ਵੀਡਿਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਦੁਪਹਿਰ ਦੇ ਖਾਣੇ ਤੋਂ ਬਾਅਦ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕੀਤੀ ਜਾਣੀ ਹੈ।
ਜਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਸੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ
