ਮੁਹਾਲੀ, 29 ਨਵੰਬਰ (ਹਿ. ਸ.)। ਜ਼ਿਲ੍ਹਾ ਐਸ.ਏ.ਐਸ. ਨਗਰ ’ਚ ਖੁੰਭਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਕੁਰਾਲੀ ਅਤੇ ਬਾਗਬਾਨੀ ਵਿਭਾਗ ਜ਼ਿਲ੍ਹਾ ਐਸ.ਏ.ਐਸ.ਨਗਰ ਵੱਲੋਂ ਆਤਮਾ ਸਕੀਮ ਅਧੀਨ 5 ਦਿਨਾਂ ਦੀ ਟਰੇਨਿੰਗ 30 ਨਵੰਬਰ ਤੋਂ 6 ਦਸੰਬਰ ਤੱਕ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ, ਚੌਥੀ ਮੰਜ਼ਿਲ , ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਐਸ.ਏ.ਐਸ.ਨਗਰ ਵਿਖੇ ਕਰਵਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ, ਐਸ.ਏ.ਐਸ ਨਗਰ ਜਗਦੀਸ਼ ਸਿੰਘ ਕਾਹਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਆਈ.ਏ.ਐਸ ਦੀ ਪ੍ਰੇਰਨਾ ਅਤੇ ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਲਗਾਏ ਜਾਣ ਇਸ ਟਰੇਨਿੰਗ ਕੈਂਪ ਵਿੱਚ ਹਾਜ਼ਰ ਹੋਣ ਵਾਲੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਇੰਸਦਾਨਾਂ ਵੱਲੋਂ ਖੁੰਭਾਂ ਦੀ ਕਾਸ਼ਤ ਸਬੰਧੀ ਵਿਸਥਾਰਪੂਰਵਕ ਟਰੇਨਿੰਗ ਦਿੱਤੀ ਜਾਵੇਗੀ ਅਤੇ ਟਰੇਨਿੰਗ ਵਿੱਚ ਭਾਗ ਲੈਣ ਵਾਲੇ ਕਿਸਾਨਾਂ ਦੀ ਐਕਸਪੋਜ਼ਰ ਵਿਜ਼ਿਟ ਵੀ ਕਰਵਾਈ ਜਾਵੇਗੀ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
