cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਰਾਜਪਾਲ ਐਸਵਾਈਐਲ ਦੇ ਕੇਸ ‘ਚ ਸੁਪਰੀਮ ਕੋਰਟ ‘ਚ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਮੁੱਖ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਨ : ਅਕਾਲੀ ਦਲ
Regional

ਰਾਜਪਾਲ ਐਸਵਾਈਐਲ ਦੇ ਕੇਸ ‘ਚ ਸੁਪਰੀਮ ਕੋਰਟ ‘ਚ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਮੁੱਖ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਨ : ਅਕਾਲੀ ਦਲ

CliQ INDIA
Last updated: October 7, 2023 2:27 am
CliQ INDIA
Share
5 Min Read
SHARE
054
054

ਚੰਡੀਗੜ੍ਹ, 06 ਅਕਤੂਬਰ (ਹਿ. ਸ.)। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਸੁਪਰੀਮ ਕੋਰਟ ਵਿਚ ਐਸ ਵਾਈ ਐਲ ਦੇ ਕੇਸ ’ਤੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ। ਅਕਾਲੀ ਦਲ ਦੇ ਇਕ ਉਚ ਪੱਧਰੀ ਵਫਦ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਮੰਗ ਪੱਤਰ ਸੌਂਪ ਕੇ ਉਹਨਾਂ ਨੂੰ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਜੋ ਰਾਈਪੇਰੀਅਨ ਸਿਧਾਂਤਾਂ ਦੀ ਉਲੰਘਣਾ ਕਰ ਕੇ ਪੰਜਾਬ ਦਾ ਪਾਣੀ ਹਰਿਆਣਾ ਤੇ ਰਾਜਸਥਾਨ ਨੂੰ ਦੇਣ ’ਤੇ ਤੁਲੇ ਹਨ, ਦੇ ਕਹਿਣ ’ਤੇ ਸੁਪਰੀਮ ਕੋਰਟ ਵਿਚ ਪੰਜਾਬ ਤੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਜ਼ੋਰ ਦੇ ਕੇ ਆਖਿਆ ਕਿ ਪਾਰਟੀ ਪੰਜਾਬ ਵਿਚੋਂ ਇਕ ਬੂੰਦ ਵੀ ਪਾਣੀ ਬਾਹਰ ਨਹੀਂ ਜਾਣ ਦੇਵੇਗੀ। ਨਾ ਨਹਿਰ ਬਣੇਗੀ, ਨਾ ਪਾਣੀ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ 2016 ਵਿਚ ਨਹਿਰ ਲਈ ਐਕਵਾਇਰ ਜ਼ਮੀਨ ਅਸਲ ਕਿਸਾਨ ਮਾਲਕਾਂ ਨੂੰ ਵਾਪਸ ਕਰਨ ਮਗਰੋਂ ਸੂਬੇ ਵਿਚ ਐਸ ਵਾਈ ਐਲ ਨਾਂ ਦੀ ਕੋਈ ਨਹਿਰ ਨਹੀਂ ਹੈ, ਨਾ ਸਾਡੇ ਕੋਲ ਦੇਣ ਨੂੰ ਪਾਣੀ ਹੈ।

ਬਾਦਲ ਨੇ ਇਹ ਵੀ ਦੱਸਿਆ ਕਿ ਇਕ ਵਾਰ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਪਾਣੀ ਦੀ ਵੰਡ ਕਰਨ ਦੇ ਸਾਰੇ ਸਮਝੌਤੇ ਰੱਦ ਕਰਾਂਗੇ। ਅਸੀਂ ਰਾਜਸਥਾਨ ਜਾ ਰਿਹਾ ਪਾਣੀ ਬੰਦ ਕਰ ਦਿਆਂਗੇ। ਉਨ੍ਹਾਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਨੂੰ ਸੰਸਦ ਵਿਚ ਅਜਿਹਾ ਕਾਨੂੰਨ ਲਿਆਉਣ ਦੀ ਸਿਫਾਰਸ਼ ਕਰਨ ਜਿਸ ਨਾਲ ਐਸ ਵਾਈ ਐਲ ਦੇ ਮਾਮਲੇ ’ਤੇ ਪੰਜਾਬ ਨਾਲ ਹੋਇਆ ਇਤਿਹਾਸਕ ਅਨਿਆਂ ਦਰੁੱਸਤ ਕੀਤਾ ਜਾ ਸਕੇ ਤੇ ਰਾਈਪੇਰੀਅਨ ਸਿਧਾਂਤ ਅਨੁਸਾਰ ਇਹ ਮਸਲਾ ਹਮੇਸ਼ਾ ਲਈ ਹੱਲ ਕੀਤਾ ਜਾ ਸਕੇ ਜਿਸ ਮੁਤਾਬਕ ਪੰਜਾਬ ਵਿਚੋਂ ਲੰਘਦੇ ਦਰਿਆਈ ਪਾਣੀਆਂ ’ਤੇ ਸਿਰਫ ਉਸਦਾ ਹੱਕ ਬਣਦਾ ਹੈ।

ਇਸ ਦੌਰਾਨ ਅਕਾਲੀ ਦਲ ਦੇ ਵਫਦ ਜਿਸ ਵਿਚ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਡਾ. ਸੁਖਵਿੰਦਰ ਕੁਮਾਰ ਤੇ ਅਨਿਲ ਜੋਸ਼ੀ ਵੀ ਸ਼ਾਮਲ ਰਹੇ, ਨੇ ਕੇਂਦਰ ਸਰਕਾਰ ਨੂੰ ਪੰਜਾਬ ਦੀ ਜ਼ਮੀਨੀ ਬਾਰੇ ਦੱਸਿਆ ਤੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦਾ ਪਾਣੀ ਹਰਿਆਣਾ ਵਿਚ ਲੈ ਕੇ ਜਾਣ ਵਾਸਤੇ ਨਹਿਰ ਦੀ ਉਸਾਰੀ ਲਈ ਜਬਰੀ ਸਰਵੇਖਣ ਕਰਨ ਨਾਲ ਪੰਜਾਬ ਦੇ ਕਿਸਾਨਾਂ ਦੇ ਰੋਹ ਦਾ ਲਾਵਾ ਫੁੱਟ ਸਕਦਾ ਹੈ ਜਿਸਨੂੰ ਕਾਬੂ ਕਰਨਾ ਔਖਾ ਹੋਵੇਗਾ। ਇਹ ਕਦਮ ਇਸ ਸੰਵੇਦਨਸ਼ੀਲ ਰਾਜ ਦੀ ਸ਼ਾਂਤੀ ਲਈ ਵੀ ਢੁਕਵਾਂ ਨਹੀਂ ਹੋਵੇਗਾ।

ਵਫਦ ਨੇ ਇਹ ਵੀ ਦੱਸਿਆ ਕਿ ਕਿਵੇਂ ਸੁਪਰੀਮ ਕੋਰਟ ਵਿਚ ਆਪ ਸਰਕਾਰ ਨੇ ਧੋਖਾ ਕੀਤਾ ਤੇ ਦੱਸਿਆ ਕਿ ਉਹ ਐਸ ਵਾਈ ਐਲ ਦੀ ਉਸਾਰੀ ਵਾਸਤੇ ਤਿਆਰ ਹੈ ਪਰ ਵਿਰੋਧੀ ਪਾਰਟੀਆਂ ਦੇ ਦਬਾਅ ਤੇ ਅਕਾਲੀ ਦਲ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵਾਪਸ ਕੀਤੀ ਜ਼ਮੀਨ ਮੁੜ ਐਕਵਾਇਰ ਕਰਨੀ ਔਖੀ ਹੈ। ਉਹਨਾਂ ਕਿਹਾ ਕਿ ਇਹ ਦਲੀਲ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਨ ਬਰਾਬਰ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਆਪ ਸਰਕਾਰ ਪੰਜਾਬ ਦੇ ਕੇਸ ਦੀ ਸਹੀ ਪੈਰਵੀ ਕਰਨ ਵਿਚ ਨਾਕਾਮ ਰਹੀ ਹੈ। ਇਹ ਰਾਈਪੇਰੀਅਨ ਸਿਧਾਂਤ ਦੀ ਗੱਲ ਕਰਨ ਵਿਚ ਵੀ ਨਾਕਾਮ ਰਹੀ ਹੈ ਜਿਸ ਮੁਤਾਬਕ ਪੰਜਾਬ ਵਿਚੋਂ ਲੰਘਦੇ ਦਰਿਆਈ ਪਾਣੀਆਂ ’ਤੇ ਸਿਰਫ ਉਸਦਾ ਹੱਕ ਹੈ।

ਵਫਦ ਨੇ ਇਹ ਵੀ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਹਰਿਆਣਾ ਤੇ ਦਿੱਲੀ ਨੂੰ ਐਸ ਵਾਈ ਐਲ ਨਹਿਰ ਰਾਹੀਂ ਪਾਣੀ ਮਿਲਣਾ ਚਾਹੀਦਾ ਹੈ ਤੇ ਅਪ੍ਰੈਲ 2016 ਵਿਚ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਦਾਇਰ ਕਰ ਕੇ ਕਿਹਾ ਸੀ ਕਿ ਐਸ ਵਾਈ ਐਲ ਨਹਿਰ ਤੋਂ ਦਿੱਲੀ ਤੇ ਹਰਿਆਣਾ ਦੋਵਾਂ ਨੂੰ ਪਾਣੀ ਮਿਲਣਾ ਚਾਹੀਦਾ ਹੈ। ਆਪ ਨੇ ਇਹ ਵੀ ਵਾਅਦਾ ਕੀਤਾ ਹੈ ਕਿ ਇਕ ਵਾਰ ਹਰਿਆਣਾ ਵਿਚ 2024 ਵਿਚ ਆਪ ਸਰਕਾਰ ਬਣਨ ’ਤੇ ਐਸ ਵਾਈ ਐਲ ਦਾ ਪਾਣੀ ਸੂਬੇ ਦੇ ਕੋਨੇ ਕੋਨੇ ਵਿਚ ਪਹੁੰਚਾਇਆ ਜਾਵੇਗਾ। ਵਫਦ ਨੇ ਇਹ ਵੀ ਦੱਸਿਆ ਕਿ ਦਰਿਆਈ ਪਾਣੀਆਂ ਦੇ ਮਾਮਲੇ ਵਿਚ ਕਿਵੇਂ ਕੇਂਦਰ ਦੀਆਂ ਕਾਂਗਰਸ ਸਰਕਾਰਾਂ ਪੰਜਾਬ ਨਾਲ ਵਿਤਕਰਾ ਕਰਦੀਆਂ ਰਹੀਆਂ ਹਨ ਤੇ ਉਸਨੇ 1955 ਵਿਚ 8 ਐਮ ਏ ਐਫ ਪਾਣੀ ਰਾਜਸਥਾਨ ਨੂੰ ਦਿੱਤਾ, ਫਿਰ 1966 ਵਿਚ ਰਾਜਾਂ ਦੇ ਪੁਨਰਗਠਨ ਵੇਲੇ 3.5 ਐਮ ਏ ਐਫ ਪਾਣੀ ਹਰਿਆਣਾ ਨੂੰ ਦੇ ਦਿੱਤਾ ਅਤੇ ਫਿਰ ਰਾਵੀ-ਬਿਆਸ ਦਾ ਪਾਣੀ ਐਸ ਵਾਈ ਐਲ ਰਾਹੀਂ ਹਰਿਆਣਾ ਨੂੰ ਦੇਣ ਦਾ ਫੈਸਲਾ ਲੈ ਲਿਆ ਤੇ ਇੰਦਰਾ ਗਾਂਧੀ ਨੇ 1982 ਵਿਚ ਨਹਿਰ ਦੀ ਪੁਟਾਈ ਦਾ ਕੰਮ ਸ਼ੁਰੂ ਕਰਵਾਇਆ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Next Article ਆਮ ਆਦਮੀ ਕਲੀਨਿਕ ਫਾਜ਼ਿਲਕਾ ਵਿਖੇ ਕਲੀਨੀਕਲ ਅਸਿਸਟੈਂਟ ਨੂੰ ਦਿੱਤਾ ਨਿਯੁਕਤੀ ਪੱਤਰ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?