ਹੁਸ਼ਿਆਰਪੁਰ, 26 ਨਵੰਬਰ (ਹਿ. ਸ.)। ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਜਿਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰ ਰਹੀ ਹੈ, ਉੱਥੇ ਹੀ ਵੱਖ-ਵੱਖ ਸਕੀਮਾਂ ਰਾਹੀਂ ਉਨ੍ਹਾਂ ਦਾ ਜੀਵਨ ਪੱਧਰ ਵੀ ਉੱਚਾ ਚੁੱਕਿਆ ਜਾ ਰਿਹਾ ਹੈ। ਉਹ ਸ਼ਨੀਵਾਰ ਨੂੰ ਹੁਸ਼ਿਆਰਪੁਰ ਦੇ ਵਾਰਡ ਨੰਬਰ 3 ਦੇ ਮੁਹੱਲਾ ਬਹਾਦਰਪੁਰ ਵਿਚ ਖ਼ਰਾਬ ਹੋਈ ਸੀਵਰੇਜ ਲਾਈਨ ਨੂੰ ਬਦਲਣ ਅਤੇ ਨਵੀਂ ਪਾਈਨ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਲਾਕੇ ਦੀ ਉਕਤ ਸੀਵਰੇਜ ਲੇਨ ਪੂਰੀ ਤਰ੍ਹਾਂ ਬੰਦ ਸੀ ਅਤੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਸੀਵਰੇਜ ਸਬੰਧੀ ਸ਼ਿਕਾਇਤ ਕੀਤੀ ਜਾ ਰਹੀ ਸੀ, ਜਿਸ ਦਾ ਹੁਣ ਹੱਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰੀਬ 9 ਲੱਖ ਰੁਪਏ ਦੀ ਲਾਗਤ ਨਾਲ ਇਹ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਹਾਲ ਹੀ ਵਿਚ ਹੁਸ਼ਿਆਰਪੁਰ ਵਿਚ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਕਰਵਾਏ ਗਏ ਇਕ ਵਿਸ਼ਾਲ ਸਮਾਗਮ ਵਿਚ ਹੁਸ਼ਿਆਰਪੁਰ ਲੋਕ ਸਭਾ ਵਿਚ 867 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਲਈ ਅਸੀਂ ਸਾਰੇ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਾਂ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
