ਲੁਧਿਆਣਾ, 25 ਨਵੰਬਰ (ਹਿ. ਸ.)। ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਲਗਾਤਾਰ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ ਜਿਸਦੇ ਤਹਿਤ ਉਨ੍ਹਾਂ ਹਲਕਾ ਨਿਵਾਸੀਆਂ ਦੇ ਨਾਲ ਕਲਸੀਆਂ ਵਾਲੀ ਗਲੀ ਦੇ ਨਿਰਮਾਣ ਕਾਰਜਾਂ ਦੀ ਸ਼ੁ਼ਰੂਆਤ ਕਰਵਾਈ।
ਵਿਧਾਇਕ ਸਿੱਧੂ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ ਕਰੀਬ 31 ਲੱਖ 36 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਉਨ੍ਹਾ ਅੱਗੇ ਕਿਹਾ ਕਿ ਪੰਜਾਬ ਸੂਬੇ ਜਦੋਂ ਤੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਮੁੱਚੇ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਦਾ ਸਰਵ-ਪੱਖੀ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਮੈਂ ਧੰਨਵਾਦੀ ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਜਿਨ੍ਹਾਂ ਵਿਕਾਸ ਦੇ ਕੰਮਾਂ ਲਈ ਕਿਸੇ ਤਰ੍ਹਾਂ ਦੇ ਫੰਡਜ ਦੀ ਕੋਈ ਕਮੀ ਨਹੀਂ ਆਉਣ ਦਿੱਤੀ।
ਉਨ੍ਹਾਂ ਸਥਾਨਕ ਵਸਨੀਕਾਂ ਨੂੰ ਕਿਹਾ ਕਿ ਇਹ ਸੜਕਾਂ ਤੁਹਾਡੇ ਦਿੱਤੇ ਹੋਏ ਟੈਕਸ ਦੇ ਪੈਸਿਆ ਵਿੱਚੋਂ ਹੀ ਬਣਦੀਆਂ ਹਨ, ਇਸ ਲਈ ਉਹ ਆਪਣੀ ਨਿਗਰਾਨੀ ਹੇਠ ਹੀ ਇਹਨਾਂ ਸੜਕਾਂ ਦਾ ਨਿਰਮਾਣ ਕਰਵਾਉਣ ਅਤੇ ਬਾਅਦ ਵਿੱਚ ਇਨ੍ਹਾਂ ਸੜਕਾਂ ਦੀ ਸਾਂਭ ਸੰਭਾਲ ਰੱਖਣ ਦੀ ਜਿੰਮੇਵਾਰੀ ਵੀ ਨਿਭਾਉਣ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਇਹਨਾਂ ਸੜਕਾਂ ਦੇ ਨਿਰਮਾਣ ਕਾਰਜ਼ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੜ੍ਹਕਾਂ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ’ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
