ਬਟਾਲਾ, 05 ਜਨਵਰੀ (ਹਿ. ਸ.)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿਖੇ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਸੰਸਥਾ ਦੇ ਸਮੂਹ ਸਿਖਿਆਰਥੀਆਂ ਅਤੇ ਸਟਾਫ ਨੇ ਹਿੱਸਾ ਲਿਆ।
ਇਸ ਸਮੇਂ ਸੰਸਥਾ ਦੇ ਸਾਵਰੀ ਸਾਨਨ ਵੱਲੋਂ ਸਿੱਖਿਆਰਥੀਆਂ ਨੂੰ ਵੋਟ ਬਣਾਉਣ ਅਤੇ ਪਾਉਣ ਲਈ ਜਾਗਰੂਕ ਕੀਤਾ ਗਿਆ ਤੇ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਵੋਟ ਦੀ ਬਹੁਤ ਜ਼ਿਆਦਾ ਮਹੱਤਤਾ ਹੈ। ਇਸ ਮੌਕੇ ਸਿਖਿਆਰਥੀਆਂ ਨੂੰ ਵੋਟਰ ਸਹੁੰ ਵੀ ਚੁਕਾਈ ਗਈ। ਇਸ ਰੈਲੀ ਨੂੰ ਡੈਡੀਕੇਟਿਡ ਏ. ਈ. ਆਰ. ਓ. ਹਲਕਾ 06 ਕਾਦੀਆਂ ਕਮ ਪ੍ਰਿੰਸੀਪਲ ਆਈ. ਟੀ. ਆਈ. ਕਾਦੀਆਂ ਤਜਿੰਦਰ ਸਿੰਘ ਵੋਹਰਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
