ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ),30 ਸਤੰਬਰ (ਹਿ. ਸ.)। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ ਵਿਨੋਦ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਸੀਨੀ: ਸੈਕੰ: ਸਕੂਲ ( ਲੜ੍ਹਕੇ) ਸਕੂਲ ਆਫ਼ ਐਮੀਨੈਸ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿੱਚ 18-19 ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ ਗਿਆ।
ਟੀਮ ਵਲੋਂ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਦੀ ਮਹੱਤਤਾ ਦੱਸਦਿਆ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਬਹੁਤ ਜਰੂਰੀ ਹੈ ਕਿ ਵੋਟ ਬਣਾਈ ਵੀ ਜਾਵੇ ਤੇ ਵੋਟ ਦੇ ਹੱਕ ਦਾ ਇਸਤੇਮਾਲ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹੇ ਭਰ ਅੰਦਰ 18-19 ਸਾਲਾਂ ਦੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸਕੂਲ ਦੇ134 ਬੱਚਿਆਂ ਨੂੰ ਜਾਗਰੂਕ ਕੀਤਾ ਗਿਆ ਤੇ 43 ਨਵੀਆਂ ਬਣਨ ਵਾਲੀਆਂ ਵੋਟਾਂ ਦੇ ਫਾਰਮ ਭਰੇ ਗਏ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
