ਫਾਜਿ਼ਲਕਾ, 03 ਅਕਤੂਬਰ (ਹਿ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ 4 ਅਕਤੂਬਰ 2023 ਨੂੰ ਆਬਾਦ ਸੁਵਿਧਾ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਅਕਤੂਬਰ 2023 ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਆਸਫਵਾਲਾ ਦੇ ਸਰਕਾਰੀ ਹਾਈ ਸਕੂਲ ਵਿਖੇ ਮਿਸ਼ਨ ਅਬਾਦ-30 ਤਹਿਤ ਆਬਾਦ ਸੁਵਿਧਾ ਕੈਂਪ ਲਗਾਇਆ ਜਾਵੇਗਾ । ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ। ਇਸ ਕੈਂਪ ਵਿੱਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਗਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਨਾਲ ਸਬੰਧਤ ਕੰਮ ਹੋਣਗੇ। ਉਨ੍ਹਾਂ ਦੱਸਿਆ ਕਿ ਫੌਜ਼ ਅਤੇ ਪੁਲਿਸ ਵਿਚ ਭਰਤੀ ਹੋਣ ਸਬੰਧੀ ਵੀ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਤੇ ਸਹਿਕਾਰਤਾ ਵਿਭਾਗ ਅਤੇ ਰਾਜ ਪੇਂਡੂ ਰੋਜ਼ੀ ਰੋਟੀ ਮਿਸ਼ਨ ਦੇ ਅਧਿਕਾਰੀਆਂ ਵੱਲੋਂ ਵਿਭਾਗੀ ਸਕੀਮਾਂ ਦੀ ਵੀ ਜਾਣਕਾਰੀ ਦਿੱਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
