cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ
Regional

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

CliQ INDIA
Last updated: September 27, 2023 2:58 am
CliQ INDIA
Share
3 Min Read
SHARE

ਚੰਡੀਗੜ੍ਹ, 26 ਸਤੰਬਰ (ਹਿ. ਸ.)। ਬਠਿੰਡਾ ਅਦਾਲਤ ਨੇ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਜਾਂਚ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਹੁਣ ਵਿਜੀਲੈਂਸ ਬਿਊਰੋ ਮਨਪ੍ਰੀਤ ਬਾਦਲ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕਰ ਸਕਦੀ ਹੈ। ਮਨਪ੍ਰੀਤ ਬਾਦਲ ਨੂੰ ਲੈ ਕੇ ਅੱਜ ਪੂਰਾ ਦਿਨ ਅਦਾਲਤੀ ਕਾਰਵਾਈਆਂ ਜਾਰੀ ਰਹੀਆਂ। ਉਨ੍ਹਾਂ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਕਾਰਨ ਬਠਿੰਡਾ ਅਦਾਲਤ ਨੇ ਮੰਗਲਵਾਰ ਨੂੰ ਉਨ੍ਹਾਂ ਲਈ ਲੁੱਕਆਊਟ ਸਰਕੂਲਰ ਕਰ ਦਿੱਤਾ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੇ ਅਦਾਲਤ ਵਿੱਚ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਮਨਪ੍ਰੀਤ ਨੇ ਬਠਿੰਡਾ ਸੈਸ਼ਨ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।

ਮਨਪ੍ਰੀਤ ਸਿੰਘ ਖਿਲਾਫ ਇਹ ਸ਼ਿਕਾਇਤ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕੀਤੀ ਸੀ। ਜਦੋਂ ਸਿੰਗਲਾ ਨੇ ਸ਼ਿਕਾਇਤ ਕੀਤੀ ਸੀ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸਨ ਅਤੇ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਵਿੱਚ ਸਨ। ਹੁਣ ਦੋਵੇਂ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਪਰ ਸਰਕਾਰ ਨੇ ਪੁਰਾਣੀ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਕਰਵਾ ਕੇ ਮਾਮਲਾ ਖੋਲ੍ਹ ਦਿੱਤਾ ਹੈ। ਮਨਪ੍ਰੀਤ ਸਿੰਘ ਬਾਦਲ ਦੇ ਵਕੀਲ ਸੁਖਵਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਜਦੋਂ ਪਟੀਸ਼ਨ ਦਾਇਰ ਕੀਤੀ ਗਈ ਸੀ, ਉਸ ਵੇਲੇ ਜਾਂਚ ਚੱਲ ਰਹੀ ਸੀ। ਇਸ ਵਿੱਚ ਦਲੀਲ ਦਿੱਤੀ ਗਈ ਕਿ ਬਿਨਾਂ ਕੇਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਟੇਜ ਤੋਂ ਕਹਿ ਰਹੇ ਹਨ ਕਿ ਮਨਪ੍ਰੀਤ ਬਾਦਲ ਨੂੰ ਅੰਦਰ ਕਰਾਂਗੇ। ਅਸੀਂ ਇਸ ਸਬੰਧੀ ਅਦਾਲਤ ਵਿੱਚ ਗਏ ਸੀ ਕਿ ਸਿਆਸੀ ਬਦਲਾਖੋਰੀ ਕਾਰਨ ਦਬਾਅ ਪਾਇਆ ਜਾ ਰਿਹਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਵਿਜੀਲੈਂਸ ਦਾ ਨੋਟਿਸ ਲਿਆ ਸੀ। ਇਸ ਤੋਂ ਬਾਅਦ ਐਤਵਾਰ ਰਾਤ ਨੂੰ ਮਾਮਲਾ ਦਰਜ ਕੀਤਾ ਗਿਆ। ਹੁਣ ਜਦੋਂ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ ਤਾਂ ਅਸੀਂ ਨਵੇਂ ਤੱਥਾਂ ਨਾਲ ਪਟੀਸ਼ਨ ਦਾਇਰ ਕਰਾਂਗੇ। ਜ਼ਮਾਨਤ ਪਟੀਸ਼ਨ ਵਾਪਸ ਲੈਣ ਤੋਂ ਬਾਅਦ ਹੁਣ ਮਨਪ੍ਰੀਤ ਬਾਦਲ ’ਤੇ ਬਿਨਾਂ ਕਿਸੇ ਰਾਹਤ ਦੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਮਨਪ੍ਰੀਤ ਦੀ ਭਾਲ ਵਿੱਚ ਵਿਜੀਲੈਂਸ ਬਿਊਰੋ ਨੇ ਕੱਲ੍ਹ ਮੁਕਤਸਰ ਦੇ ਪਿੰਡ ਬਾਦਲ ਵਿੱਚ ਉਨ੍ਹਾਂ ਦੇ ਘਰ ਵੀ ਛਾਪਾ ਮਾਰਿਆ ਸੀ। ਮਨਪ੍ਰੀਤ ਬਾਦਲ ਉੱਥੇ ਨਹੀਂ ਮਿਲੇ।

ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿੱਚ ਮਨਪ੍ਰੀਤ ਬਾਦਲ ਖ਼ਿਲਾਫ਼ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮਨਪ੍ਰੀਤ ਤੋਂ ਇਲਾਵਾ 5 ਹੋਰ ਮੁਲਜ਼ਮ ਨਾਮਜ਼ਦ ਕੀਤੇ ਗਏ ਸਨ। ਮਨਪ੍ਰੀਤ ਬਾਦਲ ਨੇ ਗ੍ਰਿਫਤਾਰੀ ਤੋਂ ਬਚਣ ਲਈ ਚਾਰ ਦਿਨ ਪਹਿਲਾਂ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਵਿਜੀਲੈਂਸ ਬਿਊਰੋ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਅਮਿਤ ਸ਼ਾਹ ਦੀ ਅਗਵਾਈ ਹੇਠ ਹੋਈ 31ਵੀਂ ਉੱਤਰੀ ਖੇਤਰੀ ਪਰਿਸ਼ਦ ਦੀ ਮੀਟਿੰਗ ‘ਚ ਮੁੱਖ ਮੰਤਰੀ ਹਰਿਆਣਾ ਨੇ ਮਜਬੂਤੀ ਨਾਲ ਰੱਖੇ ਹਰਿਆਣਾ ਦੇ ਮੁੱਦੇ
Next Article ਭਗਵੰਤ ਮਾਨ ਨੇ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ‘ਚ ਅਮਿਤ ਸ਼ਾਹ ਅੱਗੇ ਚੁੱਕੇ ਪੰਜਾਬ ਦੇ ਮਸਲੇ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?