cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋਂ ਜਿੰਮ ਜਾਣ ਵਾਲਿਆਂ ਅਤੇ ਖਿਡਾਰੀਆਂ ਲਈ ਸਿਹਤ ਸਬੰਧੀ ਸਲਾਹ ਜਾਰੀ
Regional

ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋਂ ਜਿੰਮ ਜਾਣ ਵਾਲਿਆਂ ਅਤੇ ਖਿਡਾਰੀਆਂ ਲਈ ਸਿਹਤ ਸਬੰਧੀ ਸਲਾਹ ਜਾਰੀ

CliQ INDIA
Last updated: August 14, 2025 6:36 am
CliQ INDIA
Share
4 Min Read
SHARE

ਫ਼ਾਜ਼ਿਲਕਾ 13 ਅਗਸਤ (ਹਿੰ. ਸ.)। ਭਗਵੰਤ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਵੱਖ ਵੱਖ ਉਪਰਾਲੇ ਕਰ ਰਹੀ ਹੈ। ਪਿਛਲੇ ਦਿਨੀਂ ਮਾਨਯੋਗ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਵੱਲੋਂ ਜਿੰਮ ਦੌਰਾਨ ਵਰਤ ਰਹੇ ਹਾਦਸਿਆਂ ਨੂੰ ਮੁੱਖ ਰੱਖਦੇ ਹੋਏ ਜਿੰਮ ਜਾਣ ਵਾਲਿਆਂ ਅਤੇ ਖਿਡਾਰੀਆਂ ਲਈ ਸਲਾਹ ਜਾਰੀ ਕੀਤੀ ਗਈ। ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਜੀ ਦੀ ਉਚੇਚੀ ਨਿਗਰਾਨੀ ਵਿੱਚ ਜਾਣਕਾਰੀ ਦਿੰਦਿਆਂ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਕਸਰਤ ਕਰਨਾ ਸਿਹਤ ਲਈ ਜਰੂਰੀ ਹੈ, ਪਰ ਕੁਝ ਕੁ ਸਾਵਧਾਨੀਆਂ ਵਰਤ ਕੇ ਕਸਰਤ ਕਰਨੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਨਿਯਮਿਤ ਜੀਵਨ ਸ਼ੈਲੀ ਹੋਵੇ, ਛਾਤੀ ਵਿੱਚ ਦਰਦ ਨਾ ਰਹਿੰਦਾ ਹੋਵੇ, ਸਾਹ ਨਾ ਚੜ੍ਹਨਾ, ਧੜਕਣ ਤੇਜ਼ ਨਾ ਹੋਵੇ, ਚੱਕਰ ਆਉਣ ਜਾਂ ਬੇਹੋਸ਼ੀ ਜਾਂ ਹੋਸ਼ ਗੁਆਉਣ ਦਾ ਕੋਈ ਵੀ ਇਤਿਹਾਸ ਨਾ ਹੋਵੇ, ਬਲੱਡ ਪ੍ਰੈਸ਼ਰ ਅਤੇ ਖੂਨ ਵਿੱਚ ਸ਼ੂਗਰ ਦਾ ਸਹੀ ਪੱਧਰ ਹੋਵੇ, ਸਿਗਰਟ ਜਾਂ ਜ਼ਿਆਦਾ ਸ਼ਰਾਬ ਨਾ ਪੀਣ ਵਾਲੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾ ਕਰਨ ਵਾਲੇ ਲੋਕ, ਦਿਲ ਦੀ ਬਿਮਾਰੀ ਦਾ ਕੋਈ ਨਿੱਜੀ ਇਤਿਹਾਸ ਨਾ ਹੋਵੇ ਤਾਂ ਇਹ ਲੋਕ ਬਿਨ੍ਹਾਂ ਡਾਕਟਰ ਦੀ ਸਲਾਹ ਤੋਂ ਜਿੰਮ/ਕਸਰਤ/ਐਰੋਬਿਕਸ/ਤੈਰਾਕੀ ਸ਼ੁਰੂ ਕਰ ਸਕਦੇ ਹਨ।

ਉਹਨਾਂ ਦੱਸਿਆ ਕਿ ਜਿਨ੍ਹਾਂ ਲੋਕਾ ਦੀ ਉਮਰ 40 ਸਾਲ ਤੋਂ ਵੱਧ ਹੋਵੇ, ਸ਼ੂਗਰ ਮੋਟਾਪਾ ਅਤੇ ਬਲੱਡ ਪ੍ਰੈਸ਼ਰ ਹੋਵੇ, ਸਿਗਰਟ ਪੀਣ ਵਾਲੇ, ਘੱਟ ਕੰਮ ਕਰਨ ਵਾਲੀ ਜੀਵਨ ਸ਼ੈਲੀ, ਸਾਹ ਚੜ੍ਹਣਾ ਜਾ ਧੜਕਣ ਵਧਣਾ, ਖੂਨ ਪਤਲਾ ਕਰਨ ਵਾਲੀਆਂ ਦਵਾਈਆਂ ਵਰਤਣ ਵਾਲੇ, ਲੰਬੀ ਬਿਮਾਰੀ ਦੀਆਂ ਦਵਾਈਆਂ ਖਾਣ ਵਾਲੇ, ਦਿਲ ਦੀ ਬਿਮਾਰੀ, ਬਹੁਤ ਜ਼ਿਆਦਾ ਮੋਟਾਪਾ ਹੋਵੇ, ਅਧਰੰਗ ਦਾ ਇਤਿਹਾਸ ਹੋਵੇ ਤਾਂ ਇਨ੍ਹਾਂ ਲੋਕਾਂ ਨੂੰ ਡਾਕਟਰ ਦੀ ਸਲਾਹ ਨਾਲ ਹੀ ਜਿੰਮ ਕਰਨਾ ਚਾਹੀਦਾ ਹੈ। ਇਨ੍ਹਾਂ ਲੋਕਾਂ ਨੂੰ ਕੋਈ ਵੀ ਕਸਰਤ/ਗਤੀਵਿਧੀ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਮਾਹਿਰ ਨਾਲ ਸਲਾਹ ਮਸ਼ਵਰਾ ਕਰਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਜਿੰਮ ਜਾਣ ਵਾਲੇ ਅਤੇ ਖਿਡਾਰੀਆਂ ਨੂੰ ਕੁਦਰਤੀ ਭੋਜਨ ਖਾਣਾ ਚਾਹੀਦਾ ਹੈ। ਉਹਨਾਂ ਨੂੰ ਇੱਕ ਤੋਂ ਡੇਢ ਗ੍ਰਾਮ ਪ੍ਰਤੀ ਕਿਲੋਗ੍ਰਾਮ ਭਾਰ ਦੇ ਹਿਸਾਬ ਨਾਲ ਹਰ ਰੋਜ਼ ਪ੍ਰੋਟੀਨ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪ੍ਰੋਟੀਨ ਪਾਊਡਰ ਨੂੰ ਸਾਵਧਾਨੀ ਨਾਲ ਵਰਤੋਂ। ਇਨ੍ਹਾਂ ਵਿੱਚ ਲੈਡ, ਆਰਸੈਨਿਕ ਅਤੇ ਹੋਰ ਭਾਰੀ ਧਾਤਾਂ ਹੋ ਸਕਦੀਆਂ ਹਨ। ਕਰੈਟਿਨ ਸਪਲੀਮੈਂਟ ਨੂੰ 3 ਤੋਂ 5 ਗ੍ਰਾਮ ਪ੍ਰਤੀ ਦਿਨ ਵਰਤਣਾ ਚਾਹੀਦਾ ਹੈ, ਜ਼ਿਆਦਾ ਵਰਤਣ ਨਾਲ ਗੁਰਦੇ ਖਰਾਬ ਹੋ ਸਕਦੇ ਹਨ। ਉਹਨਾਂ ਕਿਹਾ ਕਿ ਪ੍ਰਮਾਣਿਤ ਉਤਪਾਦਾਂ ਦੀ ਸਹੀ ਚੋਣ ਕਰੋ। ਢੁੱਕਵੀਂ ਮਾਤਰਾ ਵਿੱਚ ਤਰਲ ਪਦਾਰਥ ਪੀਓ। ਮਹੀਨੇ ਵਿੱਚ ਵਿਟਾਮਿਨ ਡੀ 60000 ਆਈ.ਯੂ. ਲੈ ਸਕਦੇ ਹੋ। ਉਹਨਾਂ ਕਿਹਾ ਕਿ ਐਨਾਬੋਲਿਕ ਸਪਲੀਮੈਂਟ, ਐਨਰਜੀ ਡਰਿੰਕਸ, ਸਟੀਮੂਲੈਂਟਸ, ਕੈਫੀਨ ਦੀ ਵੱਧ ਮਾਤਰਾ ਵਿੱਚ ਵਰਤੋਂ ਨਾ ਕਰੋ। ਇਸ ਨੂੰ ਵਰਤਣ ਨਾਲ ਹਾਰਮੋਨਾਂ ਦਾ ਅਸੰਤੁਲਤ ਤੇ ਗੁਰਦੇ, ਜਿਗਰ ਅਤੇ ਦਿਲ ਨਾਲ ਸੰਬੰਧਿਤ ਬਿਮਾਰੀਆਂ ਲੱਗ ਸਕਦੀਆਂ ਹਨ। ਜੇਕਰ ਜ਼ਿਆਦਾ ਕਮਜ਼ੋਰੀ, ਥਕਾਵਟ, ਛਾਤੀ ਵਿੱਚ ਦਰਦ, ਸਾਹ ਚੜ੍ਹਨਾ, ਪੀਲੀਆ ਜਾਂ ਸੋਜ਼, ਪਿਸ਼ਾਬ ਦੇ ਰੰਗ ਵਿੱਚ ਬਦਲਾਅ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਲਵੋ। ਘਰ ਵਿੱਚ ਬਣੇ ਆਹਾਰ ਦਾ ਸੇਵਨ ਕਰੋ। ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਨੋਦ ਖੁਰਾਨਾ ਅਤੇ ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ ਨੇ ਦੱਸਿਆ ਕਿ ਪ੍ਰੋਟੀਨ ਦੇ ਕੁਦਰਤੀ ਸਰੋਤ ਮੁਰਗਾ, ਅੰਡਾ, ਮੱਛੀ, ਪਨੀਰ, ਸੋਇਆਬੀਨ, ਦਾਲਾਂ, ਦੁੱਧ, ਦਹੀਂ ਅਤੇ ਲੱਸੀ ਦੀ ਵਰਤੋਂ ਕਰਨੀ ਚਾਹੀਦੀ ਹੈ। ਹਰ ਰੋਜ਼ 3 ਤੋਂ 4 ਲੀਟਰ ਸਾਫ਼ ਪਾਣੀ ਪੀਣਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਬੰਗਲਾਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ ਸਥਿਰ ਪਰ ਚਿੰਤਾਜਨਕ: ਅਮਰੀਕੀ ਵਿਦੇਸ਼ ਵਿਭਾਗ ਦੀ ਰਿਪੋਰਟ
Next Article ਪੁਰੀ ਸ੍ਰੀਮੰਦਿਰ ਨੂੰ ਅੱਤਵਾਦੀ ਹਮਲੇ ਦੀ ਧਮਕੀ: ਕੰਧ ‘ਤੇ ਲਿਖੇ ਸੰਦੇਸ਼ਾਂ ਨੇ ਵਧਾਈਆਂ ਸੁਰੱਖਿਆ ਚਿੰਤਾਵਾਂ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?