cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਖਿਲਾਫ ਐਸ. ਐਸ. ਪੀ. ਮੁਹਾਲੀ ਨੂੰ ਸੌਂਪੀ
Regional

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਖਿਲਾਫ ਐਸ. ਐਸ. ਪੀ. ਮੁਹਾਲੀ ਨੂੰ ਸੌਂਪੀ

CliQ INDIA
Last updated: October 27, 2023 5:30 am
CliQ INDIA
Share
3 Min Read
SHARE

ਮੁਹਾਲੀ, 26 ਅਕਤੂਬਰ (ਹਿ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਹਨਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਤੋਂ ਕਈ ਐਡਿਟ ਕੀਤੀਆਂ ਤੇ ਬਦਨਾਮੀ ਕਰਵਾਉਣ ਵਾਲੀਆਂ ਵੀਡੀਓ ਅਪਲੋਡ ਕਰਨ ’ਤੇ ਮੁੱਖ ਮੰਤਰੀ ਖਿਲਾਫ ਸਾਈਬਰ ਕ੍ਰਾਈਮ ਦੀ ਸ਼ਿਕਾਇਤ ਐਸ ਐਸ ਪੀ ਮੁਹਾਲੀ ਨੂੰ ਸੌਂਪੀ ਤੇ ਉਹਨਾਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ।

ਅਕਾਲੀ ਦਲ ਦੇ ਪ੍ਰਧਾਨ ਨੇ ਮੁਹਾਲੀ ਦੇ ਐਸ ਐਸ ਪੀ ਡਾ. ਸੰਦੀਪ ਗਰਗ ਨੂੰ ਇਹ ਸ਼ਿਕਾਇਤ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਖਿਲਾਫ ਸਾਈਬਰ ਐਕਟ ਤਹਿਤ ਝੂਠਾ ਕੇਸ ਦਰਜ ਕਰਨ ਖਿਲਾਫ ਰੋਸ ਪ੍ਰਗਟ ਲਈ ਸੌਂਪੀ। ਸੁਖਬੀਰ ਸਿੰਘ ਬਾਦਲ ਜਿਹਨਾਂ ਦੇ ਨਾਲ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਵਿਰਸਾ ਸਿੰਘ ਵਲਟੋਹਾ, ਡਾ. ਦਲਜੀਤ ਸਿੰਘ ਚੀਮਾ ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵੀ ਸਨ, ਨੇ ਕਿਹਾ ਕਿ ਜਿਸ ਵੀਡੀਓ ਦੇ ਆਧਾਰ ’ਤੇ ਪਰਮਬੰਸ ਰੋਮਾਣਾ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਉਹ 2016 ਤੋਂ ਘੁੰਮ ਰਹੀ ਹੈ ਤੇ ਕਈ ਸਿਆਸੀ ਆਗੂਆਂ ਨੇ ਆਪਣੇ ਪੇਜਾਂ ’ਤੇ ਉਸਨੂੰ ਅਪਲੋਡ ਕੀਤਾ ਹੈ। ਉਹਨਾਂ ਕਿਹਾ ਕਿ ਕਾਰਵਾਈ ਉਹਨਾਂ ਸਭ ਖਿਲਾਫ ਹੋਣੀ ਚਾਹੀਦੀ ਹੈ ਜਿਹਨਾਂ ਨੇ ਵੀਡੀਓ ਐਡਿਟ ਕੀਤੀ ਨਾ ਕਿ ਸਰਦਾਰ ਰੋਮਾਣਾ ਦੇ ਖਿਲਾਫ ਹੋਣੀ ਚਾਹੀਦੀ ਹੈ।

ਬਾਦਲ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਦੀ ਕਠਪੁਤਲੀ ਵਾਂਗੂ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਆਪ ਅਤੇ ਇਸਦੀ ਸਿਖ਼ਰਲੀ ਲੀਡਰਸ਼ਿਪ ਸਾਡੀ ਬਦਨਾਮੀ ਕਰਨ ਵਾਸਤੇ ਅਕਸਰ ਹੀ ਸੋਸ਼ਲ ਮੀਡੀਆ ’ਤੇ ਐਡਿਟ ਕੀਤੀਆਂ ਤੇ ਬਦਨਾਮੀ ਕਰਨ ਵਾਲੀਆਂ ਵੀਡੀਓ ਪਾਉਂਦੀ ਰਹਿੰਦੀ ਹੈ। ਪੁਲਿਸ ਨੂੰ ਸਾਡੀ ਸ਼ਿਕਾਇਤ ਮੁਤਾਬਕ ਮੁੱਖ ਮੰਤਰੀ ਸਮੇਤ ਉਹਨਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।

ਬਾਦਲ ਨੇ ਪੰਜਾਬ ਪੁਲਿਸ ਦੇ ਕੰਮ ਕਰਨ ਦੇ ਤਰੀਕੇ ’ਤੇ ਵੀ ਸਵਾਲ ਚੁੱਕੇ। ਉਹਨਾਂ ਕਿਹਾ ਕਿ ਪੁਲਿਸ ਨੇ ਫੁਰਤੀ ਨਾਲ ਕੇਸ ਦਰਜ ਕਰ ਕੇ ਸਰਦਾਰ ਰੋਮਾਣਾ ਨੂੰ ਗ੍ਰਿਫਤਾਰ ਕਰ ਲਿਆ ਤੇ ਤੱਥਾਂ ਦੀ ਘੋਖ ਤੱਕ ਨਹੀਂ ਕੀਤੀ ਪਰ ਉਹ ਸਿੱਖਿਆ ਮੰਤਰੀ ਸਰਦਾਰ ਹਰਜੋਤ ਬੈਂਸ ਖਿਲਾਫ ਕੇਸ ਦਰਜ ਕਰਨ ਤੋਂ ਇਨਕਾਰੀ ਹੈ ਹਾਲਾਂਕਿ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਨੇ ਆਪਣੇ ਖੁਦਕੁਸ਼ੀ ਨੋਟ ਵਿਚ ਮੰਤਰੀ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾਂ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਪੁਲਿਸ ਦਾ ਕਿਵੇਂ ਸਿਆਸੀਕਰਨ ਹੋ ਗਿਆ ਹੈ ਤੇ ਇਹ ਕਿਵੇਂ ਮੁੱਖ ਮੰਤਰੀ ਦਾ ਹੱਥ ਠੋਕਾ ਬਣੀ ਹੋਈ ਹੈ ਤੇ ਸਿਆਸੀ ਵਿਰੋਧੀਆਂ ਖਿਲਾਫ ਬਦਲਾਖੋਰੀ ਦੇ ਕੇਸ ਦਰਜ ਕੀਤੇ ਜਾ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਆਪਣੀਆਂ ਅਸਫਲਤਾਵਾਂ ਤੋਂ ਧਿਆਨ ਪਾਸੇ ਕਰਨ ਵਾਸਤੇ ਇਹ ਸਭ ਕੁਝ ਕਰ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ। ਹੁਣ ਹਰ ਮੁਹਾਜ਼ ’ਤੇ ਫੇਲ੍ਹ ਹੋਣ ਮਗਰੋਂ ਇਹ ਅਕਾਲੀ ਦਲ ਦੇ ਆਗੂਆਂ ਨੂੰ ਡਰਾਉਣ ਵਾਸਤੇ ਬਦਲਾਖੋਰੀ ਦੀ ਕਾਰਵਾਈ ਕਰਨ ’ਤੇ ਉਤਰ ਗਈ ਹੈ। ਉਹਨਾਂ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਸਪਸ਼ਟ ਦੱਸਣਾ ਚਾਹੁੰਦਾ ਹਾਂ ਕਿ ਅਕਾਲੀ ਦਲ ਕਦੇ ਵੀ ਅਜਿਹੀਆਂ ਕਾਇਰਾਨਾ ਹਰਕਤਾਂ ਤੋਂ ਡਰਨ ਵਾਲਾ ਨਹੀਂ ਹੈ। ਪਾਰਟੀ ਰੋਮਾਣਾ ਦੇ ਨਾਲ ਡੱਟ ਕੇ ਖੜ੍ਹੀ ਹੈ ਤੇ ਇਹ ਯਕੀਨੀ ਬਣਾਏਗੀ ਕਿ ਆਪ ਦੀ ਤਾਨਾਸ਼ਾਹੀ ਫੇਲ੍ਹ ਹੋਵੇ ਤੇ ਕੇਸ ਵਿਚ ਨਿਆਂ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਭਾਜਪਾ ਨੇ ਅਸ਼ੋਕ ਗਹਿਲੋਤ ‘ਤੇ ਸਾਧਿਆ ਨਿਸ਼ਾਨਾ, ਕਿਹਾ- ਰਾਜਸਥਾਨ ਸਰਕਾਰ ਨੇ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ
Next Article ਚੀਨ ਦੇ ਸਾਬਕਾ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?