ਗੁਰਦਾਸਪੁਰ, 02 ਅਕਤੂਬਰ (ਹਿ. ਸ.)। ਹਰੀਆਵਲ ਪੰਜਾਬ ਨੂੰ ਸਮਰਪਿਤ ਪ੍ਰੋਗਰਾਮ ਮੌਕੇ ਸਰਕਾਰੀ ਮਿਡਲ ਸਕੂਲ ਵਿੱਚ ਸੇਵਾ ਭਾਰਤੀ ਗੁਰਦਾਸਪੁਰ ਵੱਲੋਂ ਪੰਜਾਬ ਕਾਰਜਕਾਰਨੀ ਮੈਂਬਰ ਦਲਬੀਰ ਸਿੰਘ ਦੀ ਅਗਵਾਈ ਹੇਠ ਪ੍ਰਿੰਸੀਪਲ ਗੁਰਨਾਮ ਸਿੰਘ ਦੇ ਸਹਿਯੋਗ ਨਾਲ ਸਕੂਲ ਦੇ ਮੈਦਾਨ ਵਿੱਚ ਫਲਾਂ, ਫੁੱਲਾਂ ਅਤੇ ਔਸ਼ਧੀ ਗੁਣਾਂ ਵਾਲੇ 20 ਬੂਟੇ ਲਗਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੇਵਾ ਭਾਰਤੀ ਦੇ ਵਰਕਰ ਸੁਭਾਸ਼ ਮਹਾਜਨ ਨੇ ਰੁੱਖਾਂ ਦੇ ਮਨੁੱਖਾਂ, ਜਾਨਵਰਾਂ, ਪੰਛੀਆਂ ਅਤੇ ਵਾਤਾਵਰਨ ਲਈ ਯੋਗਦਾਨ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਸੇਵਾ ਭਾਰਤੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਕੂਲ ਦੇ ਅਧਿਆਪਕਾ ਅਤੇ ਵਿਦਿਆਰਥੀਆਂ ਨੇ ਪੌਦਿਆਂ ਦੀ ਸਾਂਭ-ਸੰਭਾਲ ਕਰਨ ਦਾ ਪ੍ਰਣ ਲਿਆ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
