ਪਟਿਆਲਾ, 10 ਜਨਵਰੀ (ਹਿ. ਸ.)। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ। ਇਹ ਹੁਕਮ 8 ਮਾਰਚ 2024 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
